ਖੇਤੀਬਾੜੀ ਮੰਤਰੀ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ

0
36

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੂੰ 7 ਮਹੀਨੇ ਹੋ ਗਏ ਹਨ। ਅੱਜ ਵੀ ਪੂਰੇ ਦੇਸ਼ ਭਰ ‘ਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਸੰਬੰਧ ‘ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਨੂੰ ਖਤਮ ਕਰਨ, ਸਰਕਾਰ ਹਰ ਤਰ੍ਹਾਂ ਦੀ ਗੱਲਬਾਤ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ‘ਤੇ ਸ਼ੰਕਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਾਨੂੰਨ ਦੇ ਕਿਸੇ ਵੀ ਪ੍ਰਬੰਧ ‘ਤੇ ਗੱਲ ਕਰਨ ਲਈ ਤਿਆਰ ਹੈ ਅਤੇ ਇਸ ਦੇ ਹੱਲ ਲਈ ਵੀ ਤਿਆਰ ਹੈ। ਪਰ ਇਸ ਦੌਰਾਨ ਕਿਸਾਨਾਂ ਵੱਲੋਂ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।

ਇਸ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ 11 ਦੌਰ ਦੀ ਗੱਲਬਾਤ ਕਰ ਚੁੱਕੀ ਹੈ। ਹਾਲਾਂਕਿ ਦੇਸ਼ ਦੇ ਵੱਡੀ ਗਿਣਤੀ ਕਿਸਾਨ ਕਾਨੂੰਨਾਂ ਦੇ ਹੱਕ ਵਿਚ ਹਨ ਪਰ ਫਿਰ ਵੀ ਸਰਕਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ। ਦੇਸ਼ ਦੇ ਵੱਡੀ ਗਿਣਤੀ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਹਨ। ਇਹ ਕਿਸਾਨਾਂ ਦੇ ਹਿੱਤ ਲਈ ਹੀ ਬਣਾਏ ਗਏ।

LEAVE A REPLY

Please enter your comment!
Please enter your name here