ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ

0
61

ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਇੱਕ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਇਹ ਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ।

ਕਿਸਾਨ ਅੱਜ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ, ਪਾਰਟੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਮੰਤਰੀਆਂ ਦੇ ਘਰਾਂ ਅਤੇ ਦਫਤਰਾਂ ਅੱਗੇ ਤਿੰਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪਰ ਇਸ ਦੌਰਾਨ ਖੇਤੀਬਾੜੀ ਐਕਟ ਦੇ ਵਿਰੋਧ ਵਿੱਚ, ਸ਼ਨੀਵਾਰ ਨੂੰ ਸਿਰਸਾ ਵਿੱਚ ਸੰਸਦ ਮੈਂਬਰ ਸੁਨੀਤਾ ਦੁੱਗਲ ਦੀ ਰਿਹਾਇਸ਼ ਦੇ ਸਾਹਮਣੇ, ਕਿਸਾਨਾਂ ਨੇ ਖੇਤੀਬਾੜੀ ਐਕਟ ਦੀਆਂ ਕਾਪੀਆਂ ਸਾੜੀਆਂ ਹਨ। ਇਸ ਤੋਂ ਪਹਿਲਾਂ ਕਿਸਾਨ 11 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਕੱਠੇ ਹੋਏ।

ਡੀ.ਐਸ.ਪੀ ਕੁਲਦੀਪ ਬੈਨੀਵਾਲ ਦੀ ਅਗਵਾਈ ਹੇਠ ਪੁਲਿਸ ਫੋਰਸ ਸੰਸਦ ਮੈਂਬਰ ਦੀ ਰਿਹਾਇਸ਼ ਦੀ ਸੁਰੱਖਿਆ ਲਈ ਮੌਕੇ ‘ਤੇ ਤਾਇਨਾਤ ਕੀਤੀ ਗਈ ਸੀ। ਕਿਸਾਨਾਂ ਨੇ ਪਹਿਲਾਂ ਡੀਐਸਪੀ ਨੂੰ ਸੁਰੱਖਿਆ ਦੇ ਚੱਕਰ ਕੋਲ ਆ ਕੇ ਅੱਗੇ ਜਾਣ ਦੇਣ ਦੀ ਅਪੀਲ ਕੀਤੀ। ਕਿਸਾਨਾਂ ਦੇ ਕਹਿਣ ‘ਤੇ ਕਿਸਾਨਾਂ ਨੂੰ ਦੂਸਰੀ ਬੈਰੀਕੇਡ‘ ਤੇ ਆਉਣ ਦੀ ਆਗਿਆ ਦਿੱਤੀ ਗਈ। ਇਸ ਤੋਂ ਬਾਅਦ ਕਿਸਾਨਾਂ ਨੇ ਸੰਸਦ ਮੈਂਬਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਨੂੰਨਾਂ ਦੀਆ ਕਾਪੀਆਂ ਸਾੜੀਆਂ।

ਕਿਸਾਨਾਂ ਦੇ ਇੱਕ ਹੋਰ ਸਮੂਹ ਨੇ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਚੌਕ ਵਿਖੇ ਬਿੱਲ ਦੀਆਂ ਕਾਪੀਆਂ ਸਾੜੀਆਂ ਹਨ।ਪੰਚਕੂਲਾ ਵਿੱਚ, ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਾਜਰੀ ਚੌਕ, ਪਿੰਜੌਰ ਟੌਲ ਪਲਾਜ਼ਾ ਅਤੇ ਨਾਗਲ ਟੌਲ ਪਲਾਜ਼ਾ ਬਰਵਾਲਾ, ਰਾਏਪੁਰਰਾਨੀ ਸਮੇਤ ਕਈ ਥਾਵਾਂ ਤੇ ਪ੍ਰਦਰਸ਼ਨ ਕੀਤਾ ਹੈ। ਕਿਸਾਨ ਪ੍ਰਦਰਸ਼ਨ ਕਰਦੇ ਹੋਏ ਮਾਜਰੀ ਚੌਕ ਵਿਖੇ ਆਏ ਤਾਂ ਕਿਸਾਨਾਂ ਨੂੰ ਇੱਥੋਂ ਹੱਟਣ ਲਈ ਕਿਹਾ ਗਿਆ ਪਰ ਕਿਸਾਨਾਂ ਨੇ ਬੈਰੀਕੇਡਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ।

ਕਿਸਾਨ ਭਾਰਤੀ ਕਿਸਾਨ ਯੂਨੀਅਨ ਦੇ ਪਿੰਜੌਰ ਬਲਾਕ ਦੇ ਮੁਖੀ ਗੁਰਜੰਟ ਸਿੰਘ ਦੀ ਅਗਵਾਈ ਹੇਠ ਟੋਲ ਪਲਾਜ਼ਾ ਚੰਡੀਮੰਦਰ ਤੋਂ ਪੰਚਕੂਲਾ ਲਈ ਰਵਾਨਾ ਹੋਏ ਸੀ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ ਹੈ। ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। ਇਸ ਮੌਕੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।ਪਰ ਇਸਦੇ ਬਾਵਜੂਦ ਕਿਸਾਨਾਂ ਨੇ ਹਾਰ ਨਾ ਮੰਨੀ।ਉਹ ਇਸ ਅੰਦੋਲਨ ‘ਚ ਜੁਟੇ ਰਹੇ।

 

LEAVE A REPLY

Please enter your comment!
Please enter your name here