ਲੰਬੇ ਸਮੇਂ ਤੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ। ਇਸੇ ਸੰਬੰਧ ‘ਚ ਸਿੰਘੂ ਬਾਰਡਰ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਸਥਾਨਕ ਦਫਤਰ ਵਿੱਖੇ ਹੋਈ। ਮੀਟਿੰਗ ਵਿੱਚ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਜੂਨ ਖੇਤੀ ਬਚਾਓ,ਲੋਕਤੰਤਰ ਬਚਾਓ ਦੇ ਨਾਅਰੇ ਹੇਠ ਦੇਸ਼ ਦੇ ਸਾਰੇ ਸੂਬਿਆ ਦੇ ਰਾਜਪਾਲਾਂ ਦੇ ਦਫਤਰਾਂ ਵੱਲ ਮਾਰਚ ਕਰਕੇ ਉਨ੍ਹਾਂ ਨੂੰ ਯਾਦ ਪੱਤਰ ਦਿੱਤੇ ਜਾਣਗੇ।

ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਮੋਦੀ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਬਰ ਪਰਖ ਰਹੀ ਹੈ। ਇਸ ਮੌਕੇ ਬਲਵਿੰਦਰ ਸਿੰਘ ਰਵਾਲ,ਨਿਰਮਲ ਸਿੰਘ ਆਧੀ, ਰੇਸ਼ਮ ਸਿੰਘ ਫੇਲੋਕੇ, ਬਲਵਿੰਦਰ ਸਿੰਘ ਫੇਲੋਕੇ, ਬਲਬੀਰ ਸਿੰਘ ਰੋਪੜ ਤੇ ਕਲਵੰਤ ਸਿੰਘ ਮੱਲੂਨੰਗਲ ਹਾਜ਼ਰ ਸਨ।

ਇਸ ਦੌਰਾਨ ਦਿੱਲੀ ਦੇ ਟਿਕਰੀ ਬਾਰਡਰ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ, ਪੰਜਾਬ ਦੀ ਪੰਜਾਬ ਇਕਾਈ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਕਮੇਟੀ, ਜ਼ਿਲ੍ਹਾ ਅਤੇ ਬਲਾਕ ਅਹੁਦੇਦਾਰ ਤੇ ਵੱਖ ਵੱਖ ਪਿੰਡਾਂ ਦੇ ਅਹੁਦੇਦਾਰ ਸ਼ਾਮਿਲ ਹੋਏ। ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਨੇ ਦੱਸਿਆ ਕਿ ਆਉਣ ਵਾਲੀ 26 ਜੂਨ ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿਖੇ ਧਰਨਾ ਦੇ ਕੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਮੰਗ ਪੱਤਰ ਦੇਣਗੇ।

ਇਸ ਮੀਟਿੰਗ ‘ਚ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਮੀਤ ਪ੍ਰਧਾਨ ਮੇਜਰ ਸਿੰਘ ਰੰਧਾਵਾ, ਮੀਤ ਪ੍ਰਧਾਨ ਬਲਵਿੰਦਰ ਸਿੰਘ ਗੰਗਾ’ ਖਜ਼ਾਨਚੀ ਉੱਗਰ ਸਿੰਘ ਮਾਨਸਾ, ਜਸਵਿੰਦਰ ਸਿੰਘ ਸਾਈਆਂਵਾਲਾ ਪ੍ਰਧਾਨ ਫਿਰੋਜ਼ਪੁਰ, ਸੁਖਦੇਵ ਸਿੰਘ ਕੋਟਲੀ ਕਲਾਂ ਪ੍ਰਧਾਨ ਮਾਨਸਾ, ਜਸਵੀਰ ਸਿੰਘ ਫਾਜ਼ਿਲਕਾ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਆਗੂ, ਪਿੰਡਾਂ ਦੇ ਪ੍ਰਧਾਨ ਤੇ ਵਰਕਰ ਸ਼ਾਮਲ ਸਨ।