ਖੇਤੀ ਕਾਨੂੰਨ ਰੱਦ ਨਾ ਕਰਕੇ ਕੇਂਦਰ ਸਰਕਾਰ ਨੇ ਤਾਨਾਸ਼ਾਹੀ ਰਾਜ ਦਾ ਦਿੱਤਾ ਸਬੂਤ : Deputy CM OP Soni

0
46

ਪੰਜਾਬ ਦੇ ਡਿਪਟੀ ਮੁੱਖ ਮੰਤਰੀ ਓ. ਪੀ. ਸੋਨੀ ਨੇ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦਿਆ ਕਿਹਾ ਹੈ ਕਿ ਉਸ ਨੇ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਬਾਵਜੂਦ ਕਾਲੇ ਕਾਨੂੰਨ ਰੱਦ ਨਾ ਕਰ ਕੇ ਤਾਨਾਸ਼ਾਹੀ ਰਾਜ ਦਾ ਸਬੂਤ ਦਿੱਤਾ ਹੈ। ਉਹ ਕਾਂਗਰਸ ਵੱਲੋਂ ਲਖੀਮਪੁਰ ਖੀਰੀ ਹਿੰਸਕ ਘਟਨਾ ’ਤੇ ਆਯੋਜਿਤ ਰੋਸ ਵਿਖਾਵੇ ਵਿਚ ਹਿੱਸਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਕੇਵਲ ਸਿੰਘ ਢਿੱਲੋਂ ਵੀ ਸਨ।

ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਨੇ ਕਾਲੇ ਕਾਨੂੰਨਾਂ ਖਿਲਾਫ ਵਿਧਾਨ ਸਭਾ ਵਿਚ ਮਤਾ ਪਾਸ ਕਰ ਕੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵਸੇ ਕਿਸਾਨਾਂ ਨੂੰ ਜਗਾਇਆ ਸੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨਾਲ ਡਰਾਮਾ ਕੀਤਾ ਹੈ। ਕਿਸਾਨਾਂ ਨੂੰ ਪਤਾ ਹੈ ਕਿ ਭਾਜਪਾ ਦੇ ਰਾਜ ’ਚ ਉਨ੍ਹਾਂ ਦੇ ਹਿੱਤ ਸੁਰੱਖਿਅਤ ਨਹੀਂ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here