ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਹਰਭਜਨ ਮਾਨ ਲੰਬੇ ਸਮੇਂ ਤੋਂ ਆਪਣੀ ਸਾਫ਼ ਸੁਥਰੀ ਗਾਇਕੀ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ। ਆਪਣੀ ਗਾਇਕੀ ਨਾਲ ਉਨ੍ਹਾਂ ਨੇ ਹਰ ਇੱਕ ਦੇ ਦਿਲ ‘ਚ ਖ਼ਾਸ ਜਗ੍ਹਾ ਬਣਾਈ ਹੈ। ਅੱਜ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਹੈ, ਇਸ ਖ਼ਾਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਨੇ ਪਿਆਰੀ ਜਿਹੀ ਪੋਸਟ ਪਾ ਕੇ ਵਿਸ਼ ਕੀਤਾ ਹੈ।

ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਤੇ ਆਪਣੇ ਪਤੀ ਹਰਭਜਨ ਮਾਨ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ”’ਹੈਪੀ Anniversary hubby dear! ❤️🪅।” ਪ੍ਰਸ਼ੰਸਕ ਵੀ ਕੁਮੈਂਟ ਕਰਕੇ ਇਸ ਪਿਆਰੀ ਜਿਹੀ ਜੋੜੀ ਨੂੰ ਇਸ ਖ਼ਾਸ ਮੌਕੇ ‘ਤੇ ਵਧਾਈਆਂ ਦੇ ਰਹੇ ਹਨ।

ਹਰਭਜਨ ਮਾਨ ਨੇ ਵਿਆਹ ਦੀ ਵਰ੍ਹੇਗੰਢ ‘ਤੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਕਿਸ ਤਰ੍ਹਾਂ ਹਰਮਨ ਨੇ ਉਨ੍ਹਾਂ ਦੇ ਚੰਗੇ ਮਾੜੇ ਸਮੇਂ ਵਿਚ ਉਸ ਦਾ ਸਾਥ ਦਿੱਤਾ ਅਤੇ ਉਸ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਰਹੇ ਹਨ।

ਹਰਭਜਨ ਮਾਨ ਨੇ ਹਰਮਨ ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ ਹੈ, ”ਅੱਜ ਦਾ ਦਿਨ ਮੇਰੇ ਲਈ ਬੇਹੱਦ ਖ਼ਾਸ ਹੈ ਕਿਉਂਕਿ ਅੱਜ ਦੇ ਦਿਨ ਮੈਂ ਅਤੇ ਹਰਮਨ ਮਾਨ ਨੇ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਸੀ। ਇਹੀ ਉਹ ਦਿਨ ਸੀ, ਜਦੋਂ ਮੇਰੀ ਕਾਮਯਾਬੀ ਦੇ ਦਿਨਾਂ ਦੀ ਵੀ ਸ਼ੁਰੂਆਤ ਹੋਈ। ਹਰਮਨ ਮੇਰੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਹੈ ਕਿਉਂਕਿ ਉਸ ਨੇ ਜ਼ਿੰਦਗੀ ਦੇ ਹਰ ਹਾਲਾਤ ਨੂੰ ਜਿੱਤਿਆ ਹੈ ਅਤੇ ਉਹ ਸੰਘਰਸ਼ ਕੀਤਾ ਹੈ, ਜੋ ਅਦਿੱਖ ਹੈ। ਨਿਰਸੁਆਰਥ ਰਹਿ ਕੇ ਜ਼ਿੰਦਗੀ ਦੀ ਹਰ ਮੁਸ਼ਕਿਲ ਘੜੀ ‘ਚ ਮੇਰੇ ਨਾਲ ਚਟਾਨ ਵਾਂਗ ਖੜ੍ਹੀ ਰਹਿਣ ਵਾਲੀ ਹਰਮਨ ਖ਼ੁਦ ‘ਸਟਾਰ’ ਨਹੀਂ ਬਣੀ ਪਰ ਉਸ ਨੇ ‘ਸਟਾਰਜ਼’ ਸਿਰਜੇ ਹਨ। ਅੱਜ ਆਪਣੇ ਵਿਆਹ ਦੀ ਵਰ੍ਹੇਗੰਢ ‘ਤੇ ਮੈਂ ਉਸ ਮਾਲਕ ਦਾ ਸ਼ੁਕਰੀਆ ਅਦਾ ਕਰਦਾ ਹਾਂ ਕਿ ਮੈਨੂੰ ਹਰਮਨ ਵਰਗਾ ਅਜਿਹਾ ਜੀਵਨ ਸਾਥੀ ਮਿਿਲਆ, ਜਿਸ ਦੇ ਸਾਥ ਨੇ ਮੈਨੂੰ ਹਰ ਮਨ ਵਿਚ ਵਸਾ ਦਿੱਤਾ।’