ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਮਰਈਗੁੜਾ ਨੇੜੇ ਅੱਜ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਕੈਂਪ ’ਚ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਿਸ ਸੂਤਰਾਂ ਅਨੁਸਾਰ  ਲਿੰਗਨਪੱਲੀ ਦੇ ਕੈਂਪ ’ਚ ਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਵਿਵਾਦ ਦੇ ਚੱਲਦਿਆਂ ਇੱਕ ਜਵਾਨ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਤਿੰਨ ਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਚਾਰ ਨੂੰ ਹਸਪਤਾਲ ਭੇਜਿਆ ਗਿਆ। ਇਸੇ ਦੌਰਾਨ ਇੱਕ ਹੋਰ ਜਵਾਨ ਨੇ ਹਸਪਤਾਲ ’ਚ ਦਮ ਤੋੜ ਦਿੱਤਾ।

ਸੂਤਰਾਂ ਅਨੁਸਾਰ ਇਸ ਘਟਨਾ ‘ਚ ਗੋਲੀ ਲੱਗਣ ਨਾਲ ਸੀ.ਆਰ.ਪੀ.ਐੱਫ. ਦੀ 50ਵੀਂ ਬਟਾਲੀਅਨ ਦੇ ਧਨਜੀ, ਰਾਜੀਵ ਮੰਡਲ, ਰਾਜਮਣੀ ਕੁਮਾਰ ਯਾਦਵ ਅਤੇ ਧਰਮੇਂਦਰ ਕੁਮਾਰ ਸ਼ਹੀਦ ਹੋਏ ਹਨ। ਤਿੰਨ ਹੋਰ ਜ਼ਖਮੀ ਜਵਾਨਾਂ ਧਨੰਜਯ ਕੁਮਾਰ ਸਿੰਘ, ਧਰਮਾਤਮਾ ਕੁਮਾਰ ਅਤੇ ਮਲਯ ਰੰਜਨ ਮਹਾਰਾਣਾ ਦਾ ਇਲਾਜ ਚੱਲ ਰਿਹਾ ਹੈ। ਸਾਰਿਆਂ ਨੂੰ ਕੋਲ ਹੀ ਸਥਿਤ ਤੇਲੰਗਾਨਾ ਦੇ ਭਦਰਾਚਲਮ ਦੇ ਹਸਪਤਾਲ ਭੇਜਿਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਜਵਾਨਾਂ ਵਿਚਾਲੇ ਵਿਵਾਦ ਦਾ ਕਾਰਨ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here