ਜਗਰਾਉਂ ‘ਚ ਕਤਲ ਕੀਤੇ ਗਏ ਦੋ ਥਾਣੇਦਾਰਾਂ ਦੇ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਦੀ OCCU ਟੀਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਦਰਅਸਲ ਪੰਜਾਬ ਪੁਲਿਸ ਨੇ ਦੋ ਇਨਾਮੀ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਪੰਜਾਬ ਪੁਲਿਸ ਦੀ OCCU ਟੀਮ ਨੇ ਜਗਰਾਉਂ ASI ਕਤਲ ਕੇਸ ਦੇ ਮਾਮਲੇ ‘ਚ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੈਂਗਸਟਰ ਜੈਪਾਲ ਸਿੰਘ ਭੁੱਲਰ ਫਿਰੋਜ਼ਪੁਰੀਆ ਦੇ ਦੋ ਸਾਥੀਆਂ ਨੂੰ ਅੱਜ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਨੇ ਜਗਰਾਉਂ ਪੁਲਿਸ ਦੇ ਦੋ ਥਾਣੇਦਾਰਾਂ ਦੀ ਹੱਤਿਆ ਕੀਤੀ ਸੀ। ਦਰਅਸਲ ਕੁੱਝ ਦਿਨ ਪਹਿਲਾ ਇਨ੍ਹਾਂ ਨੇ ਜਗਰਾਉਂ ਪੁਲਿਸ ਦੇ ਦੋ ਥਾਣੇਦਾਰਾਂ ਦਾ ਰਿਵਾਲਵਰਾਂ ਨਾਲ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ।

ਉਸ ਤੋਂ ਬਾਅਦ ਤੋਂ ਹੀ ਜਗਰਾਉਂ ਪੁਲਿਸ ਅਤੇ ਪੰਜਾਬ ਪੁਲਿਸ ਦੀਆ ਟੀਮਾਂ ਪੂਰੇ ਪੰਜਾਬ ਵਿੱਚ ਇਨ੍ਹਾਂ ਗੈਂਗਸਟਰਾਂ ਦੀ ਭਾਲ ‘ਚ ਛਾਪੇਮਾਰੀ ਕਰ ਰਹੀਆਂ ਸੀ। ਜਿਸ ਤੋਂ ਬਾਅਦ ਅੱਜ 4 ਆਰੋਪੀਆਂ ਵਿੱਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।