ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਲਾਇਆ ਧਰਨਾ

0
45

ਗੁਰਦਾਸਪੁਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ 24 ਘੰਟੇ ਦਾ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ਕਸਬਾ ਕਾਦੀਆਂ ਵਿਖੇ ਕੀਤਾ ਗਿਆ। ਇਸ ਪ੍ਰਦਰਸ਼ਨ ‘ਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬੀਤੇ ਕੱਲ੍ਹ ਸਵੇਰ ਤੋਂ ਸ਼ਾਮਿਲ ਸਨ ਅਤੇ ਦੇਰ ਰਾਤ ਕਾਦੀਆ ‘ਚ ਮਹਿਲਾ ਮੁਲਾਜਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਸਬਾ ਕਾਦੀਆਂ ਦੀਆਂ ਸੜਕਾਂ ‘ਤੇ ਜਾਗੋ ਕੱਢੀ ਗਈ।

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਠੇਕੇ ‘ਤੇ ਭਰਤੀ ਮੁਲਾਜਮਾਂ ਵੱਲੋਂ ਬੀਤੇ ਕੱਲ੍ਹ ਤੋਂ ਦਿਨ -ਰਾਤ ਦਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਆਪਣੇ ਪਰਿਵਾਰਾਂ, ਛੋਟੇ ਬੱਚਿਆਂ ਸਮੇਤ ਧਰਨਾ ਲਗਾਇਆ ਹੈ। ਬੀਤੀ ਰਾਤ ਇਨ੍ਹਾਂ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਖਿਲਾਫ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਜਾਗੋ ਕੱਢੀ ਗਈ।

ਇਸ ਯੂਨੀਅਨ ਦੇ ਪ੍ਰਧਾਨ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਅੱਜ ਉਹ ਗਰਮੀ ‘ਚ ਦਿਨ ਭਰ ਆਪਣੀਆਂ ਮੰਗਾਂ ਨੂੰ ਲੈ ਕੇ ਆਪਣੇ ਬੱਚਿਆਂ ਨਾਲ ਸੜਕਾਂ ‘ਤੇ ਬੈਠੇ ਸਨ ਅਤੇ ਹੁਣ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਜਾਗੋ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਦੁਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਆਪਣਾ ਇਹ ਸੰਘਰਸ਼ ਜਾਰੀ ਰਹੇਗਾ।

 

LEAVE A REPLY

Please enter your comment!
Please enter your name here