ਜ਼ਮਾਨਤ ‘ਤੇ ਰਿਹਾਅ ਹੋ ਕੇ ਜੇਲ੍ਹ ‘ਚੋਂ ਬਾਹਰ ਆਏ ਸੁਖਪਾਲ ਖਹਿਰਾ ਦੀ ਪਹਿਲੀ ਤਸਵੀਰ ਆਈ ਸਾਹਮਣੇ, ਪੋਸਟ ਸ਼ੇਅਰ ਕਰ ਦਿੱਤੀ ਇਹ ਜਾਣਕਾਰੀ

0
55

ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਜ਼ਮਾਨਤ ’ਤੇ ਰਿਹਾਅ ਹੋ ਕੇ ਜੇਲ੍ਹ ਤੋਂ ਬਾਹਰ ਆ ਗਏ ਹਨ।ਜੇਲ੍ਹ ਤੋਂ ਬਾਹਰ ਆਉਂਦੇ ਹੀ ਸੁਖਪਾਲ ਖਹਿਰਾ ਦੀ ਪਹਿਲੀ ਤਸਵੀਰ ਅਤੇ ਪਹਿਲੀ ਪੋਸਟ ਸਾਹਮਣੇ ਆਈ ਹੈ।

ਉਨ੍ਹਾਂ ਪੋਸਟ ਸ਼ੇਅਰ ਕਰਕੇ ਦੱਸਿਆ ਕਿ ਉਹ ਭਲਕੇ 29 ਫਰਵਰੀ ਨੂੰ ਦੁਪਹਿਰ 1 ਵਜੇ ਭੁਲੱਥ ਦੇ ਲੋਕਾਂ ਨੂੰ ਮਿਲਣ ਨਡਾਲਾ ਪਹੁੰਚਣਗੇ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਅਤੇ ਹੁਣ ਉਹ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਪੋਸਟ ਸ਼ੇਅਰ ਕਰਕੇ ਕਿਹਾ ਕਿ ਦੋਸਤੋ, ਜੇਲ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਭੋਰਾ ਸਾਹਿਬ ਫਤਿਹਗੜ ਸਾਹਿਬ ਵਿਖੇ ਨਤਮਸਤਕ ਹੋਇਆ ਹਾਂ ਅਤੇ ਹੱਕ ਸੱਚ ਦੇ ਰਾਹ ਉੱਪਰ ਚੱਲਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।

LEAVE A REPLY

Please enter your comment!
Please enter your name here