ਜੇਲ੍ਹਾਂ ਤੋਂ ਨਹੀਂ ਡਰਦਾ ਅਕਾਲੀ ਦਲ ਤਾਂ ਮਜੀਠੀਆ ਨੂੰ ਕਰੇ ਪੇਸ਼: ਸੁਖਜਿੰਦਰ ਰੰਧਾਵਾ

0
61

ਪੰਜਾਬ ਦੀ ਰਾਜਨੀਤੀ ’ਚ ਪਿਛਲੇ ਕਈ ਸਾਲਾਂ ਤੋਂ ਵੱਡਾ ਮੁੱਦਾ ਬਣੇ ਹੋਏ ਡਰੱਗਜ਼ ਮਾਮਲੇ ’ਚ ਚੋਣਾਂ ਦੇ ਨਜ਼ਦੀਕ ਆ ਕੇ ਇਕ ਵਾਰ ਫਿਰ ਤੋਂ ਵੱਡੀ ਹਲਚਲ ਮਚੀ ਹੋਈ ਹੈ। ਅਕਾਲੀ ਨੇਤਾ ਖਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪੁਲਿਸ ਐਕਸ਼ਨ ਮੋਡ ’ਚ ਦਿਸ ਰਹੀ ਹੈ। ਡਰੱਗਜ਼ ਮਾਮਲੇ ‘ਚ ਦੋਸ਼ੀ ਅਕਾਲੀ ਆਗੂ ਬਿਕਰਮ ਮਜੀਠੀਆ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਦੂਰ ਹੈ। ਇਸ ਕਾਰਨ ਮਜੀਠੀਆ ਖਿਲਾਫ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ।

ਦਰਅਸਲ ਗ੍ਰਹਿ ਵਿਭਾਗ ਨੇ ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਅਕਾਲੀ ਆਗੂ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਹੈ, ਇਸ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਸਰਕੂਲਰ ਦੇਸ਼ ਦੇ ਸਾਰੇ ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਨੂੰ ਭੇਜ ਦਿੱਤਾ ਗਿਆ ਹੈ। ਪੰਜਾਬ ਦੀਆਂ ਸਾਰੀਆਂ ਸਰਹੱਦਾਂ ‘ਤੇ ਪੁਲਿਸ ਤਾਇਨਾਤ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਅਜਿਹੇ ‘ਚ ਹੁਣ ਦੇਖਣਾ ਹੋਵੇਗਾ ਕਿ ਮਜੀਠੀਆ ਦਾ ਅਗਲਾ ਕਦਮ ਕੀ ਹੋਵੇਗਾ।

ਜਾਣਕਾਰੀ ਅਨੁਸਾਰ ਮਜੀਠੀਆ ਖਿਲਾਫ 49 ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸਨੇ ਆਪਣੀ ਜਾਇਦਾਦ ਅਤੇ ਵਾਹਨਾਂ ਰਾਹੀਂ ਨਸ਼ਾ ਤਸਕਰੀ ਵਿੱਚ ਮਦਦ ਕੀਤੀ ਸੀ। ਇਹ ਕਾਰਵਾਈ ਮਜੀਠੀਆ ਖ਼ਿਲਾਫ਼ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਇਹ ਰਿਪੋਰਟ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਹੈ।

ਬੀਤੇ ਦਿਨੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਹਾ ਹੈ ਕਿ ਇਹ ਵੇਂਡੇਟਾ ਪਾਲੀਟਿਕਸ ਤਹਿਤ ਦਰਜ ਕੀਤਾ ਗਿਆ ਹੈ ਪਰ ਅਕਾਲੀ ਦਲ ਜੇਲ੍ਹਾਂ ਤੋਂ ਨਹੀਂ ਡਰਦਾ।ਇਸ ਨੂੰ ਲੈ ਕੇ ਸੁਖਜਿੰਦਰ ਰੰਧਵਾ ਨੇ ਕਿਹਾ ਕਿ ਜੇਕਰ ਜੇਲ੍ਹਾਂ ਤੋਂ ਡਰ ਨਹੀਂ ਲੱਗਦਾ ਤਾਂ ਕਿਉਂ ਲੁਕਣਮੀਟੀ ਚੱਲ ਰਹੀ ਹੈ। ਬਾਦਲ ਸਾਹਿਬ ਨੂੰ ਕਹੋ ਕਿ ਮਜੀਠੀਆ ਨੂੰ ਪੇਸ਼ ਕਰ ਦੇਣ। ਅਦਾਲਤ ਵਿਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਂਝ ਮੈਂ ਤਾਂ ਕਹਾਂਗਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਵਿਚ ਨਹੀਂ ਪੈਣਾ ਚਾਹੀਦਾ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮਜੀਠੀਆ ਉਹੀ ਵਿਅਕਤੀ ਹੈ, ਜਿਸ ਨੇ ਅਕਾਲੀ ਦਲ ਨੂੰ ਦਾਗਦਾਰ ਕੀਤਾ ਹੈ। ਜੇਕਰ ਲੱਗਦਾ ਸੀ ਕਿ ਇਹ ਰਿਪੋਰਟ ਗਲਤ ਹੈ ਤਾਂ ਹਾਈ ਕੋਰਟ ਵਿਚ ਕਿਉਂ ਨਹੀਂ ਕਿਹਾ ਕਿ ਐੱਸ. ਟੀ. ਐੱਫ. ਨੇ ਗਲਤ ਰਿਪੋਰਟ ਬਣਾਈ ਹੈ।

 

LEAVE A REPLY

Please enter your comment!
Please enter your name here