ਟੋਕੀਓ ਓਲੰਪਿਕ ਖਿਡਾਰੀਆਂ ਨੂੰ ਹਰਿਆਣਾ ਸਰਕਾਰ 13 ਅਗਸਤ ਨੂੰ ਕਰੇਗੀ ਸਨਮਾਨਿਤ

0
136

ਹਰਿਆਣਾ : ਟੋਕੀਓ ਓਲੰਪਿਕ ‘ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਹਰਿਆਣਾ ਸਰਕਾਰ 13 ਅਗਸਤ ਨੂੰ ਸਨਮਾਨਿਤ ਕਰੇਗੀ। ਇਹ ਜਾਣਕਾਰੀ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦਿੱਤੀ। ਚੌਟਾਲਾ ਨੇ ਕਿਹਾ ਕਿ ਟੋਕੀਓ ਓਲੰਪਿਕ 2020 ਦੇਸ਼ ਲਈ ਇਤਿਹਾਸਕ ਸਿੱਧ ਹੋਇਆ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਦੇਸ਼ ਲਈ ਖਿਡਾਰੀਆਂ ਨੇ 7 ਤਗਮੇ ਜਿੱਤੇ ਹਨ, ਜਿਸ ’ਚੋਂ 3 ਤਗਮੇ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ ਹਨ। ਉਨ੍ਹਾਂ ਨੇ ਵੱਖ-ਵੱਖ ਖੇਡਾਂ ‘ਚ ਤਗਮਾ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ।

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਅਤੇ ਪ੍ਰਦੇਸ਼ ਦਾ ਨਾਂ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਹੈ। ਹਰਿਆਣਾ ਸਰਕਾਰ ਦੀ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਨਾ ਸਿਰਫ਼ ਬਿਹਤਰ ਸਹੂਲਤਾਂ ਉਪਲੱਬਧ ਕਰਵਾ ਰਹੀ ਹੈ ਸਗੋਂ ਕੌਮਾਂਤਰੀ ਮੰਚ ’ਤੇ ਬਿਹਤਰ ਪ੍ਰਦਰਸ਼ਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਚੌਟਾਲਾ ਨੇ ਜੈਵਲਿਨ ਥ੍ਰੋਅ ਵਿਚ ਗੋਲਡ ਮੈਡਲਿਸਟ ਨੀਰਜ ਚੋਪੜਾ ਅਤੇ ਕੁਸ਼ਤੀ ’ਚ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਓਲੰਪਿਕ ਖੇਡਾਂ ਵਿਚ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ਹੈ ਅਤੇ ਸਾਡੇ ਖਿਡਾਰੀਆਂ ਨੇ ਆਪਣੇ ਹੁਨਰ ਨਾਲ ਇਹ ਸਾਬਤ ਕਰ ਦਿੱਤਾ ਕਿ ਉਹ ਦੁਨੀਆ ਵਿਚ ਕਿਸੇ ਵੀ ਖਿਡਾਰੀ ਤੋਂ ਘੱਟ ਨਹੀਂ ਹਨ।

LEAVE A REPLY

Please enter your comment!
Please enter your name here