ਕੋਰੋਨਾ ਮਹਾਂਮਾਰੀ ਕਾਰਨ ਬਹੁਤ ਸਾਰੇ ਲੋਕਾਂ ਨੇ ਜਿੱਥੇ ਆਪਣੀ ਜਾਨ ਗੁਆ ਲਈ ਹੈ।ਉੱਥੇ ਹੀ ਇਸ ਵਾਇਰਸ ਦੀ ਪਕੜ ‘ਚ ਹੋਰ ਵੀ ਬਹੁਤ ਸਾਰੇ ਲੋਕ ਆ ਗਏ ਹਨ। ਇਸੇ ਵਾਇਰਸ ਦੀ ਪਕੜ ‘ਚ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਵੀ ਆ ਗਿਆ ਹੈ। ਰਾਮ ਰਹੀਮ ਨੂੰ ਅੱਜ ਫਿਰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਕੀਤੇ ਕੋਰੋਨਾ ਟੈਸਟ ਵਿਚ ਉਸ ਦੀ ਰਿਪੋਰਟ ਪੌਜਟਿਵ ਆਈ ਹੈ।

ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਦੀ ਅੱਜ ਫਿਰ ਤੋਂ ਸਿਹਤ ਖਰਾਬ ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਢਿੱਡ ਵਿੱਚ ਦਰਦ ਹੋਣ ਕਾਰਨ ਮੇਦਾਂਤਾ ਹਸਪਤਾਲ ਲਿਜਾਇਆ ਗਿਆ। 3 ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਅਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।

ਉਸ ਨੂੰ ਸੁਨਾਰੀਆ ਜੇਲ੍ਹ ਤੋਂ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ। ਰਾਮ ਰਹੀਮ ਨੇ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਪੀਜੀਆਈ ਦੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਹੀ ਮੇਦਾਂਤਾ ਲਿਆਂਦਾ ਗਿਆ ਹੈ।

ਦਰਅਸਲ, 3 ਜੂਨ ਨੂੰ ਖ਼ਬਰ ਆਈ ਕਿ ਹਰਿਆਣਾ ਦੇ ਰੋਹਤਕ ਜ਼ਿਲੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਸਿੰਘ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਰੋਹਤਕ ਵਿੱਚ ਦਾਖਲ ਕਰਵਾਇਆ ਗਿਆ। ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਮ ਰਹੀਮ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ।