ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਤਬੀਅਤ ਵਿਗੜ ਗਈ ਹੈ । ਪੇਟ ਵਿੱਚ ਦਰਦ ਹੋਣ ਕਾਰਨ ਰਾਮ ਰਹੀਮ ਰੋਹਤਕ PGI ਲਿਆਂਦਾ ਗਿਆ ।

ਰਾਮ ਰਹੀਮ ਨੂੰ ਅੱਜ ਸਵੇਰੇ 7 ਵਜੇ ਦੇ ਕਰੀਬ ਸਖਤ ਸੁਰੱਖਿਆ ਹੇਠ ਜੇਲ੍ਹ ਤੋਂ PGI ਲਿਆਂਦਾ ਗਿਆ । ਉਸ ਨੂੰ ਦੂਜੀ ਵਾਰ ਪੀਜੀਆਈ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਜਿਸ ਵਾਰਡ ਵਿੱਚ ਬਾਬਾ ਰਾਮ ਰਹੀਮ ਨੂੰ ਰੱਖਿਆ ਗਿਆ ਹੈ, ਉੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ।

ਇਸ ਤੋਂ ਪਹਿਲਾਂ 12 ਮਈ ਨੂੰ ਰਾਮ ਰਹੀਮ ਨੂੰ ਕੋਰੋਨਾ ਦੇ ਖਦਸ਼ੇ ਕਾਰਨ ਭਾਰੀ ਸੁਰੱਖਿਆ ਦੇ ਵਿਚਕਾਰ ਰੋਹਤਕ PGI ਵਿੱਚ ਦਾਖਲ ਕਰਵਾਇਆ ਗਿਆ ਸੀ। ਰਾਮ ਰਹੀਮ ਨੂੰ PGI ਲਿਆਉਣ ਤੋਂ ਪਹਿਲਾਂ ਪੁਲਿਸ ਫੋਰਸ ਸੁਨਾਰੀਆ ਜੇਲ੍ਹ ਤੋਂ PGI ਤੱਕ ਚੱਪੇ-ਚੱਪੇ ‘ਤੇ ਤਾਇਨਾਤ ਕੀਤੀ ਗਈ ਸੀ ।

ਦੱਸ ਦੇਈਏ ਕਿ ਰਾਮ ਰਹੀਮ ਪਹਿਲਾਂ ਤੋਂ ਹੀ ਸ਼ੂਗਰ ਅਤੇ BP ਦੇ ਮਰੀਜ਼ ਹਨ ।ਇਸ ਲਈ ਜਦੋਂ ਉਸਦੇ ਵੱਲੋਂ ਘਬਰਾਹਟ ਦੀ ਸ਼ਿਕਾਇਤ ਕੀਤੀ ਗਈ ਤਾਂ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ PGI ਵਿੱਚ ਦਾਖਲ ਕਰਵਾਉਣ ਦਾ ਫੈਸਲਾ ਕੀਤਾ ।

LEAVE A REPLY

Please enter your comment!
Please enter your name here