ਥਾਮਸ ਕੱਪ ਜੇਤੂ ਟੀਮ ਨਾਲ PM ਮੋਦੀ ਨੇ ਕੀਤੀ ਮੁਲਾਕਾਤ, ਜਿੱਤ ਲਈ ਪੂਰੀ ਟੀਮ ਨੂੰ ਦਿੱਤੀ ਵਧਾਈ

0
86

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਥਾਮਸ ਕੱਪ (Thomas Cup) ਅਤੇ ਉਬੇਰ ਕੱਪ (UBER CUP) ਦੇ ਬੈਡਮਿੰਟਨ ਚੈਂਪੀਅਨਜ਼ ਨਾਲ ਉਨ੍ਹਾਂ ਦੀ ਰਿਹਾਇਸ਼ ‘7 ਲੋਕ ਕਲਿਆਣ ਮਾਰਗ’ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੇ ਪ੍ਰਧਾਨ ਮੰਤਰੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਥਾਮਸ ਕੱਪ ਜਿੱਤਣ ਵਾਲੇ ਭਾਰਤੀ ਬੈਡਮਿੰਟਨ ਖਿਡਾਰੀਆਂ ਨੂੰ ਕਿਹਾ, ‘ਮੈਂ ਦੇਸ਼ ਦੀ ਤਰਫੋਂ ਪੂਰੀ ਟੀਮ ਨੂੰ ਵਧਾਈ ਦਿੰਦਾ ਹਾਂ। ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ।

ਪੀਐਮ ਮੋਦੀ ਨੇ ਕਿਹਾ, ‘ਇੱਕ ਸਮਾਂ ਸੀ ਜਦੋਂ ਸਾਡੀ ਟੀਮ ਥਾਮਸ ਖਿਤਾਬ ਜਿੱਤਣ ਦੀ ਸੂਚੀ ਵਿੱਚ ਬਹੁਤ ਪਿੱਛੇ ਰਹਿ ਜਾਂਦੀ ਸੀ। ਭਾਰਤੀਆਂ ਨੇ ਕਦੇ ਇਸ ਖਿਤਾਬ ਦਾ ਨਾਂ ਵੀ ਨਹੀਂ ਸੁਣਿਆ ਹੋਵੇਗਾ ਪਰ ਅੱਜ ਤੁਸੀਂ ਇਸ ਨੂੰ ਦੇਸ਼ ‘ਚ ਮਸ਼ਹੂਰ ਕਰ ਦਿੱਤਾ ਹੈ। ਇਸ ਭਾਰਤੀ ਟੀਮ ਨੇ ਇਹ ਜਜ਼ਬਾ ਭਰਿਆ ਹੈ ਕਿ ਸਖ਼ਤ ਮਿਹਨਤ ਨਾਲ ਕੁਝ ਵੀ ਹਾਸਲ ਕੀਤਾ ਜਾ ਸਕਦਾ ਹੈ। ਕਿਦਾਂਬੀ ਸ਼੍ਰੀਕਾਂਤ ਨੇ ਕਿਹਾ ਕਿ ਐਥਲੀਟ ਹਮੇਸ਼ਾ ਇਹ ਕਹਿੰਦੇ ਹੋਏ ਮਾਣ ਮਹਿਸੂਸ ਕਰਨਗੇ ਕਿ ਸਾਨੂੰ ਸਾਡੇ ਪ੍ਰਧਾਨ ਮੰਤਰੀ ਦਾ ਸਮਰਥਨ ਹਾਸਲ ਹੈ।

ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਭਾਰਤ ਨੇ ਥਾਮਸ ਕੱਪ ਦੇ ਫਾਈਨਲ ਮੈਚ ਵਿੱਚ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਨੂੰ ਹਰਾ ਕੇ ਪਹਿਲੀ ਵਾਰ ਇਹ ਖਿਤਾਬ ਜਿੱਤਿਆ ਸੀ। ਭਾਰਤੀ ਟੀਮ ਪਹਿਲੀ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚੀ ਹੈ।ਕਪਤਾਨ ਕਿਦਾਂਬੀ ਸ਼੍ਰੀਕਾਂਤ, ਚਿਰਾਗ-ਸਾਤਵਿਕ ਜੋੜੀ ਅਤੇ ਨੌਜਵਾਨ ਸ਼ਟਲਰ ਲਕਸ਼ਯ ਸੇਨ ਨੇ ਭਾਰਤ ਨੂੰ ਥਾਮਸ ਕੱਪ ਜਿੱਤਣ ਵਿੱਚ ਮਦਦ ਕੀਤੀ। ਇਸ ਤੋਂ ਇਲਾਵਾ ਐਚਐਸ ਪ੍ਰਣਯ ਨੇ ਵੀ ਔਖੇ ਸਮੇਂ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ ਜਿੱਤ ਦਰਜ ਕੀਤੀ ਅਤੇ ਦੇਸ਼ ਨੂੰ ਚੈਂਪੀਅਨ ਬਣਾਇਆ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ ਸੀ। ਟਵਿੱਟਰ ‘ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਸਾਡੇ ਬੈਡਮਿੰਟਨ ਚੈਂਪੀਅਨਜ਼ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਥਾਮਸ ਕੱਪ ਅਤੇ ਉਬੇਰ ਕੱਪ ਦੇ ਆਪਣੇ ਅਨੁਭਵ ਸਾਂਝੇ ਕੀਤੇ। ਖਿਡਾਰੀਆਂ ਨੇ ਆਪਣੀ ਖੇਡ ਦੇ ਵੱਖ-ਵੱਖ ਪਹਿਲੂਆਂ, ਬੈਡਮਿੰਟਨ ਤੋਂ ਅੱਗੇ ਦੀ ਜ਼ਿੰਦਗੀ ਅਤੇ ਹੋਰ ਬਹੁਤ ਕੁਝ ਬਾਰੇ ਗੱਲ ਕੀਤੀ। ਭਾਰਤ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਹੈ।

LEAVE A REPLY

Please enter your comment!
Please enter your name here