ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਆ ਰਹੇ ਹਨ। ਪੰਜਾਬ ‘ਚ ਅੰਮ੍ਰਿਤਸਰ ਦੌਰੇ ਦੇ ਐਲਾਨ ਤੋਂ ਬਾਅਦ ਹੁਣ ਉਨ੍ਹਾਂ ਦੇ ਦੌਰੇ ਦੀ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਹੈ। ਉਹ ਸੋਮਵਾਰ 21 ਜੂਨ ਨੂੰ ਅੰਮ੍ਰਿਤਸਰ ਦੇ ਦੌਰੇ ‘ਤੇ ਹਨ, ਦੱਸਣ ਯੋਗ ਹੈ ਕਿ ਅਰਵਿੰਦ ਕੇਜਰੀਵਾਲ ਇਸ ਸਾਲ ਦੂਜੀ ਵਾਰ ਪੰਜਾਬ ਆ ਰਹੇ ਹਨ।

ਉਨ੍ਹਾਂ ਦਾ ਹਵਾਈ ਜਹਾਜ਼ ਸੋਮਵਾਰ ਦੁਪਹਿਰ ਦੇ 12 ਵਜੇ ਏਅਰਪੋਰਟ ਪੁੱਜੇਗਾ। ਜਿਸ ਤੋਂ ਬਾਅਦ ਉਹ ਸਰਕਿਟ ਹਾਊਸ ਜਾਣਗੇ। ਉਨ੍ਹਾਂ ਵਲੋਂ ਦੁਪਹਿਰ 1.30 ਵਜੇ ਏਂਨਸਟਿਿਲਆ ਹੋਟਲ ‘ਚ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਹੈ।ਜਿਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ‘ਚ ਵੀ ਆਪਣੀ ਹਾਜ਼ਰੀ ਲਵਾਉਣਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਸਕਦੇ ਹਨ। ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਤੇ ਸਿਰਫ ਆਮ ਆਦਮੀ ਪਾਰਟੀ ਹੀ ਉਸ ਦੀ ਉਮੀਦ ਹੈ। ਦੂਜੇ ਪਾਸੇ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਵਿਚ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਾਂਗੇ।