ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਸਦੇ ਜੀਵਨ ‘ਤੇ ਆਧਾਰਿਤ ਇੱਕ ਫਿਲਮ ਲਈ ਦਿੱਲੀ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਫਿਲਮ ‘ਨਯਾਏ: ਦਿ ਜਸਟਿਸ’ ਨੂੰ ਰਿਲੀਜ਼ ਰੋਕਣ ਤੋਂ ਇਨਕਾਰ ਕਰ ਦਿੱਤਾ।

ਕਥਿਤ ਤੌਰ ‘ਤੇ ਇਹ ਫਿਲਮ ਬਾਲੀਵੁੱਡ ਦੇ ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ ’ਤੇ ਅਧਾਰਤ ਹੈ। ਫਿਲਮ ਇਸ ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਵਾਲੀ ਹੈ। ਜਸਟਿਸ ਸੰਜੀਵ ਨਰੂਲਾ ਨੇ ਰਾਜਪੂਤ ਦੇ ਪਿਤਾ ਕ੍ਰਿਸ਼ਨ ਕਿਸ਼ੋਰ ਸਿੰਘ ਦੁਆਰਾ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ। ਉਨ੍ਹਾਂ ਆਪਣੇ ਬੇਟੇ ਦੇ ਨਾਮ ਜਾਂ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਸਮਾਨਤਾ ਦੀ ਵਰਤੋਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।