ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਦੀਪਕ ਬਾਲੀ ਨੂੰ ਨਵਾਂ ਸਲਾਹਕਾਰ ਨਿਯੁਕਤ ਕੀਤਾ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਤੇ ਪੰਜਾਬੀ ਭਾਸ਼ਾ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਦੀਪਕ ਬਾਲੀ ਨੇ ਇਹ ਨਵੀਂ ਪ੍ਰਾਪਤੀ ਹਾਸਿਲ ਕੀਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਕਲਾ, ਸੱਭਿਆਚਾਰ ਤੇ ਭਾਸ਼ਾਵਾਂ ਵਿੱਚ ਬਤੌਰ ਐਡਵਾਇਜ਼ਰ ਤਾਇਨਾਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬੀ ਅਕਾਦਮੀ, ਨਵੀਂ ਦਿੱਲੀ ਵਿੱਚ ਬਤੌਰ ਕੰਸਟਲਟੈਂਟ ਵੀ ਨਿਯੁਕਤ ਕੀਤਾ ਹੈ। ਜਿਸ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪ੍ਰਸਾਰ ਹੈ।

ਅੰਤਰ-ਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਖੱਟਣ ਵਾਲੇ ਦੀਪਕ ਬਾਲੀ ਹਰਿਵੱਲਭ ਸੰਗੀਤ ਮਹਾਂਸਭਾ ਤੇ ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਹਨ। ਹੁਣ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਦੀਪਕ ਬਾਲੀ ਨੂੰ ਜੋ ਸਲਾਹਕਾਰ ਦਾ ਅਹੁਦਾ ਦਿੱਤਾ ਗਿਆ ਹੈ ਉਹ ਕੈਬਨਿਟ ਮੰਤਰੀ ਦੇ ਰੈਂਕ ਦੇ ਬਰਾਬਰ ਹੈ।

ਇਸ ਲਈ ਦੀਪਕ ਬਾਲੀ ਨੇ ਫੇਸਬੁੱਕ ਪੋਸਟ ਜ਼ਰੀਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਿਨੀਸ਼ ਸਿਸੋਦੀਆ ਤੇ ਵਿਧਾਇਕ ਰਾਘਵ ਚੱਢਾ ਦਾ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here