ਕੋਰੋਨਾ ਕਾਰਨ ਹੁਣ ਤੱਕ ਅਨੇਕਾਂ ਲੋਕਾਂ ਨੇ ਆਪਣੀ ਜਾਨ ਗੁਆ ਲਈ ਹੈ।ਇਹ ਖਤਰਾ ਹੁਣ ਵੀ ਬਣਿਆ ਹੋਇਆ ਹੈ।ਪਰ ਹੁਣ ਮੌਤਾਂ ਦੀ ਗਿਣਤੀ ਕੁੱਝ ਧੀਮੀ ਪੈ ਗਈ ਹੈ।ਪਿਛਲੇ 24 ਘੰਟਿਆਂ ਦੌਰਾਨ 2,681 ਮਰੀਜ਼ਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ। ਦੂਜੇ ਪਾਸੇ 1,89,089 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।

ਦੇਸ਼ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ 1,14,415 ਮਾਮਲੇ ਦਰਜ ਕੀਤੇ ਗਏ। ਪਿਛਲੇ 61 ਦਿਨਾਂ ਵਿੱਚ ਇਹ ਸਭ ਤੋਂ ਘੱਟ ਨਵੇਂ ਕੇਸ ਹਨ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ 96,573 ਕੇਸ ਆਏ ਸਨ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 2,681 ਮਰੀਜ਼ਾਂ ਦੀ ਮੌਤ ਕੋਰੋਨਾ ਵਾਇਰਸ ਕਰਕੇ ਦਰਜ ਕੀਤੀ ਗਈ। ਦੂਜੇ ਪਾਸੇ 1,89,089 ਲੋਕਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।

ਇਸ ਤਰ੍ਹਾਂ ਐਕਟਿਵ ਕੇਸ ਯਾਨੀ ਕਿ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ 77,402 ਦੀ ਕਮੀ ਹੋਈ ਹੈ। ਪਿਛਲੇ 10 ਦਿਨਾਂ ਦੀ ਗੱਲ ਕਰੀਏ ਤਾਂ ਐਕਟਿਵ ਕੇਸਾਂ ਵਿੱਚ 9,42,424 ਕੇਸਾਂ ਦੀ ਰਿਕਾਰਡ ਕਮਈ ਆਈ ਹੈ। ਲੰਘੀ 14 ਅਪ੍ਰੈਲ ਤੋਂ ਬਾਅਦ ਪਹਿਲੀ ਵਾਰ ਐਕਟਿਵ ਕੇਸਾਂ ਦਾ ਅੰਕੜਾ 15 ਲੱਖ ਤੋਂ ਹੇਠਾਂ ਆਇਆ ਹੈ।

ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 1.14 ਲੱਖ
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.89 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 2,681
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.88 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.69 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.46 ਲੱਖ

ਦੇਸ਼ ਦੇ 15 ਸੂਬਿਆਂ ‘ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ ‘ਚ ਹਿਮਾਚਲ ਪ੍ਰਦੇਸ਼, ਦਿੱਲੀ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਪੁੱਡੂਚੇਰੀ ਸ਼ਾਮਲ ਹਨ।ਬੇਸ਼ੱਕ ਕੋਰੋਨਾ ਦੀ ਰਫ਼ਤਾਰ ਕੁੱਝ ਘੱਟ ਗਈ ਹੈ,ਪਰ ਫਿਰ ਵੀ ਸਾਨੂੰ ਇਸ ਬਿਮਾਰੀ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।