ਦੇਸ਼ ‘ਚ ਕੋਰੋਨਾ ਮਾਮਲਿਆਂ ਦੀ ਗਿਣਤੀ 91 ਫੀਸਦੀ ਘਟੀ : ਸਿਹਤ ਮੰਤਰਾਲਾ

0
46

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਹੌਲੀ ਹੋ ਰਹੀ ਹੈ, ਪਰ ਇਸਦੇ ਨਾਲ ਹੀ ਤੀਜੀ ਲਹਿਰ ਦੀ ਸੰਭਾਵਨਾ ਦਾ ਡਰ ਅਜੇ ਵੀ ਲੋਕਾਂ ਅਤੇ ਮਾਹਿਰਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਹੁਣ ਕੋਰੋਨਾ ਵਾਇਰਸ ਦਾ ਡੈਲਟਾ ਪਲੱਸ ਰੂਪ ਸਿਹਤ ਮਾਹਿਰਾਂ ਲਈ ਇੱਕ ਨਵੀਂ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਵਾਇਰਸ ਦੇ ਪੰਜਾਬ ਅੰਦਰ ਵੀ ਕਈ ਮਾਮਲੇ ਸਾਹਮਣੇ ਆਏ ਹਨ।

ਕੋਰੋਨਾ ਦੇ ਘੱਟ ਰਹੇ ਕੇਸਾਂ ਕਾਰਨ ਹੁਣ ਬਹੁਤ ਸਾਰੇ ਰਾਜਾਂ ਨੇ ਤਾਲਾਬੰਦੀ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਤੋਂ ਦਿੱਲੀ ਵਿੱਚ ਜਿੰਮ ਅਤੇ ਯੋਗਾ ਸੰਸਥਾਵਾਂ ਵੀ ਖੁੱਲ੍ਹ ਗਈਆਂ ਹਨ। ਇਸ ਤੋਂ ਇਲਾਵਾ ਰਾਜਸਥਾਨ ਵਿੱਚ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ‘ਤੇ ਆਉਣ ਦੀ ਆਗਿਆ ਦਿੱਤੀ ਗਈ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਅੱਜ ਪਿਛਲੇ 24 ਘੰਟਿਆਂ ਵਿੱਚ, 37,566 ਤਾਜ਼ਾ ਮਾਮਲੇ ਸਾਹਮਣੇ ਆਏ ਹਨ ਅਤੇ 907 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਜੋ ਸਿਖ਼ਰ ‘ਤੇ ਸੀ ਉਸ ਵਿੱਚ 91 ਫੀਸਦੀ ਦੀ ਗਿਰਾਵਟ ਆਈ ਹੈ। ਪਿਛਲੇ ਕੁੱਝ ਹਫ਼ਤਿਆਂ ਤੋਂ ਮਾਮਲਿਆਂ ‘ਚ ਨਿਰੰਤਰ ਗਿਰਾਵਟ ਆ ਰਹੀ ਹੈ। ਰਾਹਤ ਦੀ ਖ਼ਬਰ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਰਿਕਵਰੀ ਦੀ ਦਰ 96.9 ਫੀਸਦੀ ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਕੁੱਲ 27.27 ਕਰੋੜ ਲੋਕਾਂ ਨੇ ਟੀਕੇ ਦੀ ਪਹਿਲੀ ਖੁਰਾਕ ਲਗਵਾਈ ਹੈ ਅਤੇ 5.84 ਕਰੋੜ ਲੋਕਾਂ ਨੇ ਟੀਕੇ ਦੀ ਦੂਜੀ ਖੁਰਾਕ ਨੂੰ ਲਗਵਾਇਆ ਹੈ।

LEAVE A REPLY

Please enter your comment!
Please enter your name here