ਪੰਜਾਬ ‘ਚ ਬਿਜਲੀ ਸੰਕਟ ਦਾ ਸਾਹਮਣਾ ਹਰ ਕਿਸੇ ਨੂੰ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਰਾਜਨੀਤਿਕ ਬਿਆਨਬਾਜ਼ੀ ਵੀ ਜਾਰੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੋਣ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਬਕਾਏ ਬਿੱਲ ਦਾ ਮਾਮਲਾ ਵੀ ਸਾਹਮਣੇ ਆਇਆ ਸੀ ।

ਸਿੱਧੂ ਨੇ ਬਿਜਲੀ ਸੰਕਟ ਦਾ ਰਸਤਾ ਕੱਢਦੇ ਹੋਏ ਇੱਕ ਟਵੀਟ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਆਓ ਅਸੀਂ ਹੁਣ ਕਾਂਗਰਸ ਹਾਈ ਕਮਾਨ ਵੱਲੋਂ ਲੋਕਾਂ ਦੇ ਹਿੱਤ ਵਿੱਚ ਤਿਆਰ 18 ਪੁਆਇੰਟ ਏਜੰਡੇ ਨਾਲ ਸ਼ੁਰੂਆਤ ਕਰੀਏ ਅਤੇ ਪੰਜਾਬ ਵਿਧਾਨ ਸਭਾ ਵਿੱਚ ਨਵੇਂ ਵਿਧਾਨ ਦੇ ਮਾਧਿਅਮ ਤੋਂ ਬਿਨ੍ਹਾਂ ਕਿਸੇ ਨਿਸ਼ਚਤ ਫੀਸ ਦੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਦੀਆਂ ਕੀਮਤਾਂ ਬਿਨ੍ਹਾਂ ਕਿਸੇ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਈਏ !”

ਇਸਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, “ਪੰਜਾਬ ਸਰਕਾਰ ਪਹਿਲਾਂ ਹੀ ਨੌ ਹਜ਼ਾਰ ਕਰੋੜ ਦੀ ਸਬਸਿਡੀ ਦਿੰਦੀ ਹੈ ਪਰ ਸਾਨੂੰ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 10-25 ਰੁਪਏ ਪ੍ਰਤੀ ਯੂਨਿਟ ਸਰਚਾਰਜ ਦੀ ਬਜਾਏ 3-5 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ 24 ਘੰਟੇ ਸਪਲਾਈ, ਬਿਜਲੀ ਦੀ ਕਟੌਤੀ ਤੋਂ ਬਿਨ੍ਹਾਂ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਣੀ ਚਾਹੀਦੀ ਹੈ। ਇਹ ਨਿਸ਼ਚਤ ਤੌਰ ਤੇ ਪ੍ਰਾਪਤ ਕਰਨ ਯੋਗ ਹੈ।”