ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ 22 ਜੂਨ ਨੂੰ ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਗਈ ਸੀ। ਇਸੇ ਮਾਮਲੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਸਿੱਟ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸੰਬੰਧ ’ਚ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਆਪਣੀ ਹੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ’ਤੇ ਕਈ ਨਿਸ਼ਾਨੇ ਸਾਧੇ ਹਨ। ਟਵੀਟ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਨੂੰ ਛੇ ਸਾਲ ਦਾ ਸਮਾਂ ਬੀਤ ਚੁੱਕਾ ਹੈ। ਬੇਅਦਬੀ ਮਾਮਲੇ ਦਾ ਨਾ ਬਾਦਲਾਂ ਦੀ ਸਰਕਾਰ ਦੇ ਸਮੇਂ ਇਨਸਾਫ਼ ਮਿਲਿਆ ਅਤੇ ਨਾ ਹੀ ਹੁਣ ਦੇ ਸਾਢੇ 4 ਸਾਲਾਂ ਵਿੱਚ ਇਨਸਾਫ਼ ਹੋਇਆ।
6 Yrs since sacrilege of Guru Granth Sahib Ji.. No Justice in 2 yrs of your rule.. No Justice in the following 4.5 yrs.. Today, New SIT inches closer to Justice for Punjab’s Soul & you cry of political interferance.. Political interference was that which delayed Justice by 6 yrs https://t.co/6SltTwK75M
— Navjot Singh Sidhu (@sherryontopp) June 26, 2021
ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ‘ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਅੱਜ ਹੁਣ ਜਦੋਂ ਨਵੀਂ SIT ਪੰਜਾਬ ਦੀ ਰੂਹ ‘ਤੇ ਹੋਏ ਹਮਲੇ ਦੇ ਇਨਸਾਫ਼ ਦੀ ਦਹਿਲੀਜ਼ ‘ਤੇ ਪਹੁੰਚ ਗਈ ਹੈ ਤਾਂ ਇਹ ਰਾਜਨੀਤਿਕ ਦਖਲ ਦਾ ਢੰਡੋਰਾ ਪਿੱਟ ਰਿਹਾ ਏਂ। ਰਾਜਨੀਤਿਕ ਦਖਲ ਤਾਂ ਉਹ ਸੀ ਜਿਸ ਕਰਕੇ ਇਨਸਾਫ਼ ਹੋਣ ‘ਚ ਛੇ ਸਾਲ ਦੇਰੀ ਹੋਈ।
ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ‘ਤੇ ਤੰਜ ਕਸਦੇ ਹੋਏ ਟਵੀਟ ਕਰ ਕੇ ਕਿਹਾ ਕਿ ਜਿਸ ਸਮੇਂ ਕਿਸਾਨ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਮੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖ਼ੁਸ਼ ਕਰਨ ਵਿੱਚ ਲੱਗੇ ਹੋਏ ਹਨ ।