ਨਹਿਰ ‘ਚ ਨਹਾਉਣ ਗਏ 16 ਸਾਲਾ ਨੌਜਵਾਨ ਦੀ ਪਾਣੀ ‘ਚ ਡੁੱਬਣ ਨਾਲ ਹੋਈ ਮੌਤ

0
58

ਭਿੱਖੀਵਿੰਡ : ਭਿੱਖੀਵਿੰਡ ਦੀ ਚੇਲਾ ਕਾਲੋਨੀ ਦੇ 16 ਸਾਲਾ ਨੋਜਵਾਨ ਦੀ ਪਿੰਡ ਵਾਂ ਤਾਰਾ ਸਿੰਘ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨ ਸਿੰਘ ਪਿਤਾ ਅਮਨਦੀਪ ਸਿੰਘ ਉਹ ਵਜੋਂ ਹੋਈ ਹੈ ਅਤੇ ਨੌਜਵਾਨ ਦੀ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚੇ ਅਤੇ ਮਾਂ ਨੇ ਕਿਹਾ ਕਿ ਜਸ਼ਨ ਘਰੋਂ ਬਹਾਨਾ ਮਾਰਕੇ 20 ਰੁਪਏ ਲੈ ਕੇ ਮੋਟਰਸਾਈਕਲ ਤੇ ਬਾਜ਼ਾਰੋਂ ਕੋਈ ਚੀਜ਼ ਲੈਣ ਗਿਆ ਸੀ।

ਪਰ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਜਸ਼ਨ ਪਿੰਡ ਵਾਂ ਤਾਰਾ ਸਿੰਘ ਦੀ ਡਰੇਨ ਵਿਚ ਆਪਣੇ ਸਾਥੀਆਂ ਨਾਲ ਨਹਾਉਣ ਲਈ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਲੜਕੇ ਦੀ ਫੋਟੋ ਵਾਇਰਲ ਹੋਈ ਤਾਂ ਕਿਸੇ ਨੇ ਆ ਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਤੁਹਾਡੇ ਲੜਕੇ ਦੀ ਯੁਵਾ ਤਾਰਾ ਸਿੰਘ ਦੇ ਡਰੇਨ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ ਤਾਂ ਮੌਕੇ ਤੇ ਪੁੱਜੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਨੌਜਵਾਨ ਜਸ਼ਨ ਸਿੰਘ ਦੀ ਲਾਸ਼ ਨੂੰ ਆਪਣੇ ਘਰ ਲੈ ਆਏ । ਜਿੱਥੇ ਮੌਕੇ ਤੇ ਪੁੱਜੇ ਥਾਣਾ ਰਾਜੋਕੇ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨ ਦਰਜ ਕਰ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ।

LEAVE A REPLY

Please enter your comment!
Please enter your name here