ਰੂਸ ਦੀ ਰਾਜਧਾਨੀ ਮਾਸਕੋ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।ਇਕ ਨੌਜਵਾਨ ਨੇ ਮਜ਼ਾਕ-ਮਜ਼ਾਕ ‘ਚ ਹੀ ਆਪਣੀ ਦੋਸਤ ਨੂੰ ਗੋਲੀ ਮਾਰ ਦਿੱਤੀ। ਜੁਰਮ ਕਰਨ ਤੋਂ ਪਹਿਲਾਂ ਨੌਜਵਾਨ ਨੇ ਪੀੜਤ ਲੜਕੀ ਨੂੰ ਪੁੱਛਿਆ ਕਿ ਕੀ ਉਹ ਡਰਦੀ ਹੈ।

ਪੁਲਿਸ ਨੇ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੜਕ ਦੇ ਕਿਨਾਰੇ ਇੱਕ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਡੇਨਿਸ ਯੇਗੋਰੋ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।