ਪਟਿਆਲਾ ‘ਚ ਸਫ਼ਾਈ ਸੇਵਕਾਂ ਨੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਮੁਲਤਵੀ

0
45

ਪਟਿਆਲਾ ‘ਚ ਅੱਜ ਨਗਰ ਕੌਂਸਲ ਦਫਤਰ ਅੱਗੇ ਸਫ਼ਾਈ ਸੇਵਕਾਂ ਨੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਅਣਮਿਥੇ ਸਮੇਂ ਦੀ ਹੜਤਾਲ ਦੌਰਾਨ 27ਵੇਂ ਦਿਨ ਧਰਨਾ ਦੇ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਵੱਲੋਂ ਆਪਣੀਆਂ ਜ਼ਾਇਜ ਮੰਗਾਂ ਨੂੰ ਲੈ ਕੇ ਇਹ ਧਰਨਾ ਲਗਾਇਆ ਗਿਆ ਸੀ।

ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ 9 ਜੂਨ ਨੂੰ ਪਟਿਆਲਾ ’ਚ ਮੋਤੀ ਮਹਿਲ ਦੇ ਘਿਰਾਓ ਦਾ ਫੈਸਲਾ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਆਹੁਦੇਦਾਰਾਂ ਨੂੰ ਮੀਟਿੰਗ ਦਾ ਸੱਦਾ ਦੇਣ ਕਰਕੇ ਮੁਲਤਵੀ ਕਰ ਦਿੱਤੀ ਹੈ।ਉਨ੍ਹਾਂ ਨੇ ਕਿਹਾ ਜੇਕਰ ਮੀਟਿੰਗ ‘ਚ ਕੋਈ ਮਸਲਾ ਹੱਲ ਨਾ ਹੋਇਆ ਤਾਂ ਸੂਬਾ ਕਮੇਟੀ ਤਿੱਖੇ ਸੰਘਰਸ਼ ਦਾ ਐਲਾਨ ਕਰੇਗੀ।

ਇਸੇ ਦੌਰਾਨ ਅੱਜ ਸ਼੍ਰੋਮਣੀ ਬਾਬਾ ਜੀਵਨ ਸਿੰਘ ਵੈਲਫੇਅਰ ਕਲੱਬ ਦੇ ਚੇਅਰਮੈਨ ਅਨਿਲ ਧਾਲੀਵਾਲ, ਜਗਤਾਰ ਸਿੰਘ ਤਾਰੀ, ਕੇਵਲ ਧਾਲੀਵਾਲ ਦੀ ਅਗਵਾਈ ’ਚ ਵਰਕਰਾਂ ਨੇ ਸਫਾਈ ਸੇਵਕਾਂ ਦੇ ਹੱਕ ’ਚ ਬਾਜ਼ਾਰ ’ਚ ਸਰਕਾਰ ਖ਼ਿਲਾਫ਼ ਰੈਲੀ ਕੱਢੀ। ਇਸ ਮੌਕੇ ਗੁਰੂ ਰਵਿਦਾਸ ਮਹਾਰਾਜ ਨੌਜਵਾਨ ਸਭਾ ਦੇ ਸੁਰਿੰਦਰ ਜੱਗੀ, ਵਾਲਮੀਕ ਨੌਜਵਾਨ ਸਭਾ ਦੇ ਜਤਿੰਦਰਪਾਲ ਸਿੰਘ ਦੀ ਅਗਵਾਈ ’ਚ ਵਰਕਰਾਂ ਨੇ ਸਫਾਈ ਸੇਵਕਾਂ ਦਾ ਸਾਥ ਦੇਣ ਦਾ ਐਲਾਨ ਕੀਤਾ।

LEAVE A REPLY

Please enter your comment!
Please enter your name here