ਪਾਕਿਸਤਾਨ ਸਰਕਾਰ ਨੇ ਵਿਧਾਨ ਸਭਾ ‘ਚ ਇੱਕ ਨਵੇਂ ਬਿੱਲ ਦਾ ਡਰਾਫਟ ਪੇਸ਼ ਕੀਤਾ ਹੈ।ਜਿਸ ਵਿੱਚ ਵਿਆਹ ਨੂੰ ਲਾਜ਼ਮੀ ਬਣਾਉਣ ਦੀ ਗੱਲ ਕਹੀ ਗਈ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ,ਤਾਂ ਜੋ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਜੇਕਰ ਇਸ ਬਿੱਲ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਪਾਕਿਸਤਾਨ ਵਿੱਚ 18 ਸਾਲ ਦੀ ਉਮਰ ਵਾਲਿਆਂ ਲਈ ਵਿਆਹ ਕਰਨਾ ਲਾਜ਼ਮੀ ਹੋ ਜਾਵੇਗਾ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਵੀ ਵਿਵਸਥਾ ਵੀ ਕੀਤੀ ਗਈ ਹੈ।

ਵਿਧਾਨਸਭਾ ਦੇੇ ਮੈਂਬਰ ਸੈਅਦ ਅਬਦੁੱਲ ਰਸ਼ੀਦ ਨੇ ਸਿੰਧ ਵਿਧਾਨਸਭਾ ਹੈੱਡਕੁਆਰਟਰ ਨੂੰ ਸਿੰਧ ਲਾਜ਼ਮੀ ਵਿਆਹ ਐਕਟ 2021 ਦਾ ਇੱਕ ਡਰਾਫਟ ਪੇਸ਼ ਕੀਤਾ। ਜਿਸ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਬਾਲਗਾਂ ਦਾ 18 ਸਾਲ ਦੀ ਉਮਰ ਦੇ ਬਾਅਦ ਵੀ ਵਿਆਹ ਨਾ ਹੋਇਆ ਹੋਵੇ ਤਾਂ ਉਨ੍ਹਾਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਸਾਹਮਣੇ ਇਸ ਦੀ ਦੇਰੀ ਦੇ ਉਚਿਤ ਕਾਰਨ ਨਾਲ ਇੱਕ ਸਹੁੰ ਪੱਤਰ ਪੇਸ਼ ਕਰਨਾ ਹੋਵੇਗਾ ।

ਇਸ ਬਿੱਲ ਦੇ ਡਰਾਫਟ ਵਿੱਚ ਕਿਹਾ ਗਿਆ ਹੈ ਕਿ ਸਹੁੰ ਪੱਤਰ ਪੇਸ਼ ਕਰਨ ਵਿੱਚ ਅਸਫਲ ਰਹਿਣ ਵਾਲੇ ਮਾਪਿਆਂ ਨੂੰ 500 ਰੁਪਏ ਜੁਰਮਾਨਾ ਭਰਨਾ ਹੋਵੇਗਾ। ਰਸ਼ੀਦ ਅਨੁਸਾਰ ਜੇਕਰ ਬਿੱਲ ਨੂੰ ਕਾਨੂੰਨ ਬਣਾਉਣ ਲਈ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਸ ਨਾਲ ਸਮਾਜ ਵਿੱਚ ਖੁਸ਼ਹਾਲੀ ਆਵੇਗੀ ਅਤੇ ਇਸ ਨਾਲ ਬਲਾਤਕਾਰ ਦੀਆਂ ਘਟਨਾਵਾਂ ਵੀ ਘੱਟ ਹੋ ਜਾਣਗੀਆਂ।

Author