ਸਿੰਧ : ਪਾਕਿਸਤਾਨ ਦੇ ਦੱਖਣ ਸਿੰਧ ਪ੍ਰਾਂਤ ‘ਚ ਸੋਮਵਾਰ ਨੂੰ 2 ਰੇਲ ਗੱਡੀਆਂ ਦੇ ਵਿੱਚ ਟੱਕਰ ਹੋ ਗਈ। ਇਸ ਹਾਦਸੇ ‘ਚ ਘੱਟ ਤੋਂ ਘੱਟ 30 ਲੋਕ ਮਾਰੇ ਗਏ। ‘ਰੇਡੀਓ ਪਾਕਿਸਤਾਨ’ ਨੇ ਰੇਲਵੇ ਦੇ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਘੋਟਕੀ ਸ਼ਹਿਰ ਦੇ ਨੇੜੇ ਰੇਲਵੇ ਸਟੇਸ਼ਨ ਦੇ ‘ਚ ‘ਸਰ ਸਯਦ ਐਕਸਪ੍ਰੈਸ ’ ਦੀ ‘ ਮਿੱਲਤ ਐਕਸਪ੍ਰੈਸ’ ਨਾਲ ਟੱਕਰ ਹੋ ਗਈ। ਹਾਦਸੇ ਵਿੱਚ 30 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੁਰਘਟਨਾ ਵਿੱਚ 30 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਹ ਰੇਲ ਗੱਡੀਆਂ ਰੇਟੀ ਤੇ ਦਹਾਰਕੀ ਰੇਲਵੇ ਸਟੇਸ਼ਨ ਵਿਚਕਾਰ ਟਕਰਾ ਗਈਆਂ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਉਹ ਇਹ ਨਹੀਂ ਦੱਸ ਸਕਦੇ ਕਿ ਰੇਲ ਸੇਵਾ ਮੁੜ ਸ਼ੁਰੂ ਹੋਣ ਵਿਚ ਕਿੰਨਾ ਸਮਾਂ ਲੱਗੇਗਾ। ਇੱਥੋਂ ਲੰਘਣ ਵਾਲੀਆਂ ਹੋਰ ਰੇਲ ਗੱਡੀਆਂ ਨੂੰ ਰੱਦ ਕੀਤਾ ਜਾ ਸਕਦਾ ਹੈ।