ਪਾਕਿਸਤਾਨ ਸਰਕਾਰ ਅਗਰ ਚਾਹਵੇ ਤਾਂ ਅਸੀਂ ਕਰ ਸਕਦੇ ਹਾਂ ਗੁਰਦੁਆਰੇ ਦੀ ਸਾਂਭ ਸੰਭਾਲ

ਅੰਮ੍ਰਿਤਸਰ : ਪਾਕਿਸਤਾਨ ਵਿਚ ਸਥਿਤ ਗੁਰੂਧਾਮਾਂ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਨੇ ਇਸੇ ਤੇ ਬੋਲਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਗੁਰਦੁਆਰੇ ਦੇ ਹਾਲਾਤ ਬਹੁਤ ਜ਼ਿਆਦਾ ਬੁਰੇ ਹਨ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਗੁਰੂ ਧਾਮਾਂ ਦੀ ਰੱਖਿਆ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਦੁਬਾਰਾ ਤੋਂ ਠੀਕ ਕੀਤਾ ਜਾਵੇ। ਉੱਥੇ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਹਮੇਸ਼ਾ ਹੀ ਗੁਰੂ ਧਾਮਾਂ ਨਾਲ ਜੁੜੀ ਰਹਿੰਦੀ ਹੈ।

ਇਸ ਦੇ ਮੱਦੇਨਜ਼ਰ ਅਗਰ ਪਾਕਿਸਤਾਨ ਸਰਕਾਰ ਚਾਵੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਦੇ ਗੁਰਧਾਮਾਂ ਦੀ ਰਕਸ਼ਾ ਵੀ ਕਰ ਸਕਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਹਿਲਾਂ ਤਾਂ ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹਦਾ ਉਨ੍ਹਾਂ ਗੁਰਦੁਆਰਿਆਂ ਦਾ ਧਿਆਨ ਰੱਖਿਆ ਜਾਵੇ ਜੋ ਖਸਤਾ ਹਾਲਤ ਵਿੱਚ ਹਨ ਅਤੇ ਜੋ ਦੁਬਾਰਾ ਤੋਂ ਠੀਕ ਹੋਣ ਵਾਲੇ ਹਨ। ਉੱਥੇ ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਗੁਰੂ ਧਾਮਾਂ ਦੇ ਰੱਖਾ ਨਹੀਂ ਕਰ ਸਕਦੀ ਤਾਂ ਅਸੀਂ ਖ਼ੁਦ ਪਾਕਿਸਤਾਨ ਵਿਚ ਪਹੁੰਚ ਕੇ ਗੁਰੂ ਧਾਮਾਂ ਦੇ ਰਕਸ਼ਾ ਕਰ ਸਕਦੇ ਹਾਂ। ਉਨ੍ਹਾਂ ਦੀ ਸਾਂਭ ਸੰਭਾਲ ਵੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਗੁਰੂ ਧਾਮਾਂ ਨੂੰ ਬਚਾਉਣ ਦੀ ਜ਼ਰੂਰਤ ਹੈ ਅਤੇ ਸਿੱਖਾਂ ਦੀ ਆਸਥਾ ਨੂੰ ਬਰਕਰਾਰ ਰੱਖਣ ਦੀ ਵੀ ਜ਼ਰੂਰਤ ਹੈ।