ਪੀਐੱਮ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਣੀਪੁਰ ਵਿਚ ਅਸਾਮ ਰਾਈਫਲਜ਼ ਦੇ ਕਾਫਲੇ ‘ਤੇ ਹੋਏ ਹਮਲੇ ਵਿਚ ਜਵਾਨਾਂ ਦੀ ਮੌਤ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਸਖ਼ਤ ਨਿੰਦਾ ਕੀਤੀ ਹੈ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇੱਕ ਸੁਨੇਹਾ ਵਿੱਚ ਕਿਹਾ, ‘‘ਅਸਾਮ ਰਾਈਫਲਜ਼ ਦੇ ਕਾਫਲੇ ‘ਤੇ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਵਿੱਚ ਜਵਾਨਾਂ ਦੀ ਸ਼ਹਾਦਤ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਮੌਤ ਹੋਈ ਹੈ। ਇਸ ਕਾਇਰਾਨਾ ਹਮਲੇ ਕਾਰਨ ਹਰ ਤਰ੍ਹਾਂ ਦੇ ਅੱਤਵਾਦ ਅਤੇ ਇਸ ਦੇ ਰੂਪਾਂ ਨੂੰ ਖਤਮ ਕਰਨ ਦਾ ਸਾਡਾ ਸੰਕਲਪ ਹੋਰ ਮਜ਼ਬੂਤ ਹੁੰਦਾ ਹੈ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਇੱਕ ਜੁੱਟਤਾ ਨਾਲ ਖੜ੍ਹੇ ਹਾਂ।”
ਇਸ ਤੋਂ ਇਲਾਵਾ ਪੀ.ਐੱਮ. ਮੋਦੀ ਨੇ ਆਪਣੇ ਸੁਨੇਹਾ ਵਿੱਚ ਕਿਹਾ, ‘‘ਮਣੀਪੁਰ ਵਿੱਚ ਅਸਾਮ ਰਾਈਫਲਜ਼ ਦੇ ਕਾਫਿਲੇ ‘ਤੇ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਉਨ੍ਹਾਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਬਰਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜੋ ਅੱਜ ਸ਼ਹੀਦ ਹੋਏ ਹਨ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ।
Strongly condemn the attack on the Assam Rifles convoy in Manipur. I pay homage to those soldiers and family members who have been martyred today. Their sacrifice will never be forgotten. My thoughts are with the bereaved families in this hour of sadness.
— Narendra Modi (@narendramodi) November 13, 2021
ਮਣੀਪੁਰ ਵਿੱਚ ਚੂੜਾਚੰਦਪੁਰ ਜ਼ਿਲ੍ਹੇ ਦੇ ਸੇਹਕੇਨ ਪਿੰਡ ਦੇ ਕੋਲ ਸ਼ਨੀਵਾਰ ਨੂੰ ਘਾਤ ਲਗਾ ਕੇ ਕੀਤੇ ਗਏ ਅੱਤਵਾਦੀ ਹਮਲੇ ਵਿੱਚ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫ਼ਸਰ ਦੇ ਪਰਿਵਾਰ ਦੇ ਦੋ ਮੈਂਬਰ ਅਤੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਵਿੱਚ ਚਾਰ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।