ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਤੋਂ ਹੋਇਆ ਵਾਧਾ, ਜਾਣੋ ਕਿਹੜੇ ਸ਼ਹਿਰਾਂ ‘ਚ 1 ਲੀਟਰ ਤੇਲ ਦੀ ਕੀਮਤ ਹੋਈ 108 ਰੁਪਏ ਨੂੰ ਪਾਰ

0
39

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਤੋਂ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਇਕ ਦਿਨ ਸਥਿਰਤਾ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਪੈਟਰੋਲ ਦੀਆਂ ਕੀਮਤਾਂ ਵਿਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਡੀਜ਼ਲ ਵੀ 26 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਇਸ ਦੇ ਨਾਲ ਹੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਥੋੜੀ ਜਿਹੀ ਨਰਮੀ ਆਈ ਹੈ। ਅੱਜ ਦੇ ਵਾਧੇ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 97.50 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ 4 ਮਈ ਤੋਂ ਪੈਟਰੋਲ 7.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.45 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਸ਼ਹਿਰਾਂ ਵਿਚ 1 ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ 100 ਰੁਪਏ ਤੋਂ ਪਾਰ ਹੈ। ਜਿਵੇਂ ਕਿ ਰਾਜਸਥਾਨ ਦੇ ਸ਼੍ਰੀਗੰਗਾ ਨਗਰ ਵਿੱਚ ਪੈਟਰੋਲ 108.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.40 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਅਨੂਪ ਸ਼ਹਿਰ ਵਿੱਚ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 108.30 ਰੁਪਏ ਪ੍ਰਤੀ ਲੀਟਰ ਅਤੇ 99.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਭੋਪਾਲ ਵਿੱਚ ਪੈਟਰੋਲ ਦੀ ਕੀਮਤ 105.72 ਰੁਪਏ ਹੈ ਅਤੇ ਡੀਜ਼ਲ 96.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਹੈਦਰਾਬਾਦ ਵਿੱਚ ਵੀ ਪੈਟਰੋਲ ਦੀ ਕੀਮਤ 101.33 ਰੁਪਏ ਅਤੇ ਡੀਜ਼ਲ 96.17 ਰੁਪਏ ਪ੍ਰਤੀ ਲੀਟਰ ਹੈ। ਇਸ ਪ੍ਰਕਾਰ ਹਰ ਰੋਜ਼ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ।

LEAVE A REPLY

Please enter your comment!
Please enter your name here