ਪੰਜਾਬੀ ਗਾਇਕ Khan Saab ਗ੍ਰਿਫ਼ਤਾਰ ,ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ

0
40

ਖਾਨ ਸਾਬ ਜੋ ਕਿ ਇੱਕ ਮਸ਼ਹੂਰ ਪੰਜਾਬੀ ਗਾਇਕ ਹਨ। ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਵਧੀਆ ਗਾਣੇ ਦਿੱਤੇ ਹਨ। ਉਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਖਾਨ ਸਾਬ ਦਾ ਬੀਤੇ ਦਿਨੀਂ ਜਨਮਦਿਨ ਸੀ। ਖਾਨ ਸਾਬ ਨੇ ਆਪਣਾ 27ਵਾਂ ਜਨਮਦਿਨ ਮਨਾਇਆ।

ਜਿੱਥੇ ਖਾਨ ਸਾਬ ਨੇ ਵੱਖ-ਵੱਖ ਪ੍ਰਸ਼ੰਸਕਾਂ ਵਲੋਂ ਕੇਕ ਲਿਆਉਣ ਦੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ। ਉਨ੍ਹਾਂ ਵੱਲੋਂ ਆਪਣੇ ਜਨਮਦਿਨ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਗਈ । ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅਸਲ ‘ਚ ਖਾਨ ਸਾਬ ਦੇ ਕੁਝ ਦੋਸਤ ਬੈਂਡ-ਵਾਜਿਆਂ ਨਾਲ ਖ਼ਾਨ ਸਾਬ ਦੇ ਘਰ ਪਹੁੰਚੇ । ਇਸ ਨਾਲ ਇੱਕਠ ਹੋ ਗਿਆ,ਜੋ ਕੋਰੋਨਾ ਨਿਯਮਾਂ ਦੇ ਖਿਲਾਫ਼ ਹੈ। ਇਸਤੋਂ ਇਲਾਵਾ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਸੀ। ਉਥੇ ਰਾਤ ਦੇ ਕਰਫਿਊ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ ਹਨ। ਪਹਿਲਾਂ ਖਾਨ ਸਾਬ ਨੂੰ ਉਸ ਦੇ ਦੋਸਤ ਅੱਖਾਂ ਬੰਦ ਕਰਕੇ ਬਾਹਰ ਲਿਆਉਂਦੇ ਹਨ ਤੇ ਬਾਅਦ ’ਚ ਖਾਨ ਸਾਬ ਉਨ੍ਹਾਂ ਨਾਲ ਬੈਂਡ-ਵਾਜੇ ’ਤੇ ਨੱਚਣਾ ਸ਼ੁਰੂ ਕਰ ਦਿੰਦੇ ਹਨ।

ਖਾਨ ਸਾਬ ਤੋਂ ਇਲਾਵਾ ਹੋਰ 4 ਲੋਕਾਂ ’ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਹੋਰ ਲੋਕਾਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਬੈਂਡ ਵਾਲਿਆਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here