ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ ਸਾਰੇ ਵਿਧਾਇਕਾਂ ਨੂੰ ਸੱਦਿਆ ਗਿਆ ਹੈ। ਇਸ ਮੀਟਿੰਗ ਵਿਚ ਹਰੀਸ਼ ਰਾਵਤ ਤੇ ਹਰੀਸ਼ ਚੌਧਰੀ ਵੀ ਹਾਜ਼ਰ ਰਹਿਣਗੇ।
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਸੌਂਪਿਆ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਅਤੇ ਅਜੇ ਮਾਕਨ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਸੀ ਕਿ ਨਵੇਂ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਹਾਈਕਮਾਨ ਸੋਨੀਆ ਗਾਂਧੀ ਕਰਨਗੇ।
ਸੂਤਰਾਂ ਅਨੁਸਾਰ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉੱਪਰ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਮੀਟਿੰਗ ਵਿਚ ਹਾਜ਼ਰ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਂ ‘ਤੇ ਵੀ ਮੋਹਰ ਲਾਈ ਹੈ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 2017 ਵਿਚ ਕਾਂਗਰਸ ਵਿਚ ਸ਼ਾਮਿਲ ਹੋਏ ਸਨ।