ਪੰਜਾਬ ‘ਚ ਮੁੱਖ ਸਕੱਤਰ ਵੱਲੋਂ ਖਾਲੀ ਅਸਾਮੀਆਂ ਜਲਦੀ ਭਰਨ ਦੇ ਆਦੇਸ਼

0
26

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਹਰ ਘਰ’ਚ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਿੱਤੇ ਹੁਕਮਾਂ ਵਿੱਚ ਤੇਜ਼ੀ ਲਿਆਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ, ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ‘ਚ ਹੋਰ ਵੀ ਵਧੇਰੇ ਵਾਧਾ ਹੋ ਜਾਵੇ।

ਇੱਕ ਮੀਟਿੰਗ ‘ਚ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਵੱਡੇ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਬਹੁਤ ਸਾਰੀਆਂ ਅਸਾਮੀਆਂ ਹਾਲੇ ਵੀ ਭਰੀਆਂ ਜਾਣੀਆਂ ਬਾਕੀ ਹਨ ।

ਉਨ੍ਹਾਂ ਨੇ ਦੱਸਿਆ ਕਿ ਸਿਰਫ 5 ਵਿਭਾਗਾਂ ਵਿੱਚ ਹੀ ਵੱਖ-ਵੱਖ ਅਸਾਮੀਆਂ ਲਈ 38,552 ਪੋਸਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਵਿੱਚੋਂ ਸਿਰਫ ਸਕੂਲ ਸਿੱਖਿਆ ਵਿਭਾਗ ਵਿੱਚ ਹੀ 16,681 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ । ਜਦਕਿ ਗ੍ਰਹਿ ਵਿਭਾਗ ਵਿੱਚ 10,387, ਬਿਜਲੀ ਵਿਭਾਗ ਵਿੱਚ 3,623 ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 5,834 ਅਤੇ ਸਹਿਕਾਰਤਾ ਵਿਭਾਗ ਵਿੱਚ ਵੀ 2,027 ਅਸਾਮੀਆਂ ਦੀ ਵੱਖ-ਵੱਖ ਪੱਧਰ ‘ਤੇ ਭਰਤੀ ਕੀਤੀ ਜਾਣੀ ਹੈ ।

ਉਨ੍ਹਾਂ ਵੱਲੋਂ ਇਹ ਜਾਣਕਾਰੀ ਵੀ ਦਿੱਤੀ ਗਈ ਕਿ ਕਈ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਜਲ ਸਰੋਤ ਵਿਭਾਗ, ਗ੍ਰਹਿ ਵਿਭਾਗ, ਬਿਜਲੀ ਵਿਭਾਗ, ਸਹਿਕਾਰਤਾ, ਸਿਹਤ ਵਿਭਾਗ, ਉਚੇਰੀ ਸਿੱਖਿਆ, ਮਾਲ ਵਿਇਸ ਤੋਂ ਇਲਾਵਾ ਹਾਊਸਿੰਗ, ਪਬਲਿਕ ਵਰਕਸ, ਟਰਾਂਸਪੋਰਟ, ਪਸ਼ੂ ਪਾਲਣ ਵਿਭਾਗ, ਕਿਰਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਖੇਤੀਬਾੜੀ, ਜੰਗਲਾਤ, ਜੇਲ੍ਹ ਵਿਭਾਗ ਵਿੱਚ ਵੀ ਭਰਤੀ ਪ੍ਰਕਿਰਿਆ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮੈਡੀਕਲ ਸਿੱਖਿਆ, ਯੋਜਨਾ ਵਿਭਾਗ, ਖੇਡ ਅਤੇ ਯੁਵਕ ਸੇਵਾਵਾਂ ਵਿਭਾਗ, ਸਮਾਜਿਕ ਸੁਰੱਖਿਆ, ਡਿਫੈਂਸ ਸਰਵਸਿਜ਼, ਸੈਰ ਸਪਾਟਾ ਵਿਭਾਗ, ਸਿਵਲ ਏਵੀਏਸ਼ਨ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਵੀ ਭਰਤੀ ਪ੍ਰਕਿਰਿਆ ਲਈ ਕਾਰਜ ਜ਼ੋਰਾਂ ‘ਤੇ ਹੈ।ਇਸ ਮੀਟਿੰਗ ‘ਚ ਸੂਬੇ ਦੇ ਹੋਰ ਵੀ ਬਹੁਤ ਸਾਰੇ ਉੱਚ ਅਧਿਕਾਰੀ ਸ਼ਾਮਿਲ ਸਨ।

 

 

LEAVE A REPLY

Please enter your comment!
Please enter your name here