ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਦੁੱਧ ਦੇ ਖ਼ਰੀਦ ਭਾਅ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ

0
30

ਕੋਵਿਡ ਮਹਾਂਮਾਰੀ ਦੌਰਾਨ ਹਰ ਕਿਸੇ ਦੇ ਵਪਾਰ ‘ਤੇ ਡੂੰਘਾ ਅਸਰ ਪਿਆ ਹੈ। ਕੋਵਿਡ ਦੇ ਇਸ ਔਖੇ ਸਮੇਂ ਵਿਚ ਮਿਲਕਫੈੱਡ ਪੰਜਾਬ ਵੱਲੋਂ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖੁਸ਼ੀ ਵਾਲੀ ਖ਼ਬਰ ਹੈ। ਮਿਲਕਫੈੱਡ ਵੱਲੋਂ ਪਹਿਲੀ ਜੁਲਾਈ ਤੋਂ ਕਿਸਾਨਾਂ ਤੋਂ ਦੁੱਧ ਦੇ ਖ਼ਰੀਦ ਭਾਅ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਖ਼ੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਦੀ ਅਗਵਾਈ ‘ਚ ਮਿਲੇ ਦੁੱਧ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਕੀਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਿਲਕਫੈੱਡ ਪੰਜਾਬ ਨੇ ਹਮੇਸ਼ਾ ਹੀ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਅੱਗੇ ਵੱਧ ਕੇ ਮਦਦ ਕਰਦਾ ਰਹੇਗਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਕੁੱਝ ਪ੍ਰਾਈਵੇਟ ਖ਼ਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਬਾਕੀਆਂ ਨੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈੱਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ਼ ਸਾਰਾ ਦੁੱਧ ਹੀ ਖ਼ਰੀਦਿਆ, ਸਗੋਂ ਦੁੱਧ ਦੇ ਭਾਅ ਵੀ ਨਹੀਂ ਘਟਾਏ।

ਇਸੇ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਹੁਣ ਫਿਰ ਮਿਲਕਫੈੱਡ ਨੇ ਦੁੱਧ ਦੇ ਖ਼ਰੀਦ ਭਾਅ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਵਿਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here