ਚੰਡੀਗੜ੍ਹ : ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਅੱਜ ਤੋਂ 2 ਰੋਜ਼ਾ ਸਮੂਹਿਕ ਛੁੱਟੀਆਂ ਲੈ ਕੇ ਕੰਮ ਠੱਪ ਕਰ ਦਿੱਤਾ ਹੈ। ਸਾਰੇ ਹੀ ਮੁਲਾਜ਼ਮ ਅੱਜ ਅਤੇ ਕੱਲ੍ਹ 2 ਦਿਨ ਸਮੂਹਿਕ ਛੁੱਟੀਆਂ ‘ਤੇ ਰਹਿਣਗੇ। ਇਸ ਕਾਰਨ ਸਮੂਹ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਕੰਮ ਠੱਪ ਹੋਣ ਦੇ ਅਸਾਰ ਬਣੇ ਹੋਏ ਹਨ। ਯੂਨੀਅਨ ਸਾਲਾਂ ਤੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਪਈਆਂ ਖਾਲ੍ਹੀ ਅਸਾਮੀਆਂ ਨੂੰ ਭਰਨ ਦੀ ਮੰਗ ਕਰ ਰਹੀ ਹੈ।

ਯੂਨੀਅਨ ਦੇ ਪ੍ਰਧਾਨ ਗੁਰਨਾਮ ਵਿਰਕ ਨੇ ਕਿਹਾ ਮੁਲਾਜ਼ਮ ਕੇਵਲ ਕੋਰੋਨਾ ਮਹਾਂਮਾਰੀ ਨਾਲ ਸਬੰਧਤ ਸੇਵਾਵਾਂ ਹੀ ਨਿਭਾਉਣਗੇ। ਜੇ ਸਰਕਾਰ ਨੇ ਅੱਜ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸਾਡੇ ਵੱਲੋਂ ਸੰਘਰਸ਼ ਹੋਰ ਵੀ ਤਿੱਖਾ ਕਰ ਦਿੱਤਾ ਜਾਵੇਗਾ।