ਪੰਜਾਬ ਦੇ CM ਨੇ ਕੇਂਦਰ ਸਰਕਾਰ ਨੂੰ ਕੋਵਿਡ ਵੈਕਸੀਨ ਉਪਲੱਬਧ ਕਰਵਾਉਣ ਦੀ ਕੀਤੀ ਅਪੀਲ

0
30

ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ। ਨਵੇਂ –ਨਵੇਂ ਵਾਇਰਸ ਲੋਕਾਂ ਨੂੰ ਆਪਣੀ ਪਕੜ ‘ਚ ਲੈ ਰਹੇ ਹਨ।ਪੰਜਾਬ ਦੇ ਸੀਐੱਮ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਕੋਵਿਡ ਵੈਕਸੀਨ ਉਪਲੱਬਧ ਕਰਵਾਉਣ ਦੀ ਅਪੀਲ ਕੀਤੀ ਹੈ। ਸੂਬੇ ਵਿਚ ਇਸ ਸਮੇਂ ਕੋਵੀਸ਼ੀਲਡ ਟੀਕਿਆਂ ਦੀ ਘਾਟ ਅਤੇ ਕੋਵੈਕਸੀਨ ਦੀਆਂ ਸਿਰਫ਼ 1,12,821 ਖ਼ੁਰਾਕਾਂ ਉਪਲੱਬਧ ਹਨ। ਇਸ ਸੰਬੰਧ ‘ਚ ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨ ਉਪਲੱਬਧ ਹੋਣ ਨਾਲ ਪੰਜਾਬ ਸਰਕਾਰ ਅਗਲੇ ਦੋ ਮਹੀਨਿਆਂ ਵਿਚ ਸਾਰੇ ਯੋਗ ਵਿਅਕਤੀਆਂ ਨੂੰ ਟੀਕੇ ਦੀ ਪਹਿਲੀ ਡੋਜ਼ ਲਗਾਉਣ ਦੇ ਟੀਚੇ ਨਾਲ ਅੱਗੇ ਵੱਧ ਰਹੀ ਹੈ, ਜਿਸ ਤੋਂ ਬਾਅਦ ਸਮਾਂ-ਸੂਚੀ ਅਨੁਸਾਰ ਟੀਕੇ ਦੀ ਦੂਜੀ ਡੋਜ਼ ਦਿੱਤੀ ਜਾਵੇਗੀ।

ਪੰਜਾਬ ਦੀ ਯੋਗ ਆਬਾਦੀ ਦੇ 4.8 ਫ਼ੀਸਦੀ ਹਿੱਸੇ ਦਾ ਮੁਕੰਮਲ ਟੀਕਾਕਰਨ ਹੋ ਚੁੱਕਿਆ ਹੈ ਅਤੇ ਜ਼ਿਲ੍ਹਾ ਮੋਹਾਲੀ ਪਹਿਲੀਆਂ ਅਤੇ ਦੂਜੀਆਂ ਖ਼ੁਰਾਕਾਂ ਲਗਾਉਣ ਵਿਚ ਮੋਹਰੀ ਹੈ। ਕੋਵਿਡ ਸਮੀਖਿਆ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿਚ ਟੀਕਾਕਰਨ ਦੀ ਪ੍ਰਗਤੀ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਪਾਇਆ ਕਿ ਸੂਬਾ ਸਰਕਾਰ ਪਹਿਲਾਂ ਹੀ 62 ਲੱਖ ਤੋਂ ਜ਼ਿਆਦਾ ਯੋਗ ਵਿਅਕਤੀਆਂ ਨੂੰ ਟੀਕੇ ਲਗਾ ਚੁੱਕੀ ਹੈ ਅਤੇ ਬਿਨਾਂ ਕਿਸੇ ਬਰਬਾਦੀ ਤੋਂ ਸਟਾਕ ਦੀ ਵਰਤੋਂ ਕਰ ਰਹੀ ਹੈ।

ਇਸਦੇ ਨਾਲ ਹੀ  ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵੈਕਸੀਨ ਦੀ ਕਮੀ ਦੇ ਮੁੱਦੇ ਨੂੰ ਤੁਰੰਤ ਕੇਂਦਰੀ ਸਿਹਤ ਮੰਤਰੀ ਦੇ ਸਾਹਮਣੇ ਰੱਖਣਗੇ। ਉਹ ਲੋੜ ਪੈਣ ’ਤੇ ਪ੍ਰਧਾਨ ਮੰਤਰੀ ਦੇ ਸਾਹਮਣੇ ਵੀ ਇਹ ਮੁੱਦਾ ਉਠਾਉਣਗੇ। ਪੰਜਾਬ ਦੇ ਸਿਹਤ ਮੰਤਰੀ ਨੇ ਭਾਜਪਾ ਸ਼ਾਸਿਤ ਸੂਬਿਆਂ ਜਿਵੇਂ ਹਰਿਆਣਾ ਅਤੇ ਗੁਜਰਾਤ ਨੂੰ ਕੇਂਦਰ ਵੱਲੋਂ ਵੱਡੀ ਮਾਤਰਾ ਵਿਚ ਖ਼ੁਰਾਕ ਉਪਲੱਬਧ ਕਰਵਾਉਣ ’ਤੇ ਸਵਾਲ ਕੀਤਾ। ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਟੀਕਾਕਰਣ ਦੀਆਂ ਦੋ ਖ਼ੁਰਾਕਾਂ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵਿਚ 98 ਫ਼ੀਸਦੀ ਸੁਰੱਖਿਆ ਮਿਲੀ ਹੈ। ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਸੰਦਰਭ ਵਿਚ ਆਪਣੇ ਸੰਖੇਪ ਸੰਦੇਸ਼ ‘ਚ ਕਿਹਾ ਕਿ ਪੂਰੇ ਸੂਬੇ ਨੂੰ ਮੈਡੀਕਲ ਪੇਸ਼ੇਵਰਾਂ ’ਤੇ ਮਾਣ ਹੈ।

LEAVE A REPLY

Please enter your comment!
Please enter your name here