ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਦਰਸ ਡੇ ‘ਤੇ ਆਪਣੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਪਿਤਾ ਦੀ ਇੱਕ ਫੋਟੋ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਦੀਆਂ ਬਹੁਤ ਸਾਰੀਆਂ ਚੀਜ਼ਾਂ ਤੋਂ ਪ੍ਰਭਾਵਿਤ ਹਾਂ। ਉਨ੍ਹਾਂ ਨੇ ਭਾਰਤ-ਪਾਕਿ ਵੰਡ ਤੋਂ ਬਾਅਦ ਸ਼ਰਨਾਰਥੀਆਂ ਦੀ ਮਦਦ ਕੀਤੀ ਅਤੇ ਸਰਦਾਰ ਪਟੇਲ ਨਾਲ ਮਿਲ ਕੇ ਭਾਰਤ ਦੀਆਂ ਰਿਆਸਤਾਂ ਨੂੰ ਇਕਜੁੱਟ ਕਰਨ ਲਈ ਕੰਮ ਕੀਤਾ।

ਇਸਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਮੈਨੂੰ ਹਮੇਸ਼ਾਂ ਉਨ੍ਹਾਂ ‘ਤੇ ਮਾਣ ਹੈ ਕਿ ਉਨ੍ਹਾਂ ਨੇ ਦੇਸ਼ ਨੂੰ ਇਕਜੁੱਟ ਕਰਨ ਵਿਚ ਵੱਡਾ ਯੋਗਦਾਨ ਪਾਇਆ। ਭਾਰਤੀ ਸੈਨਾ ਵਿਚ ਸ਼ਾਮਲ ਹੋ ਕੇ, ਉਨ੍ਹਾਂ ਨੇ ਦੇਸ਼ ਦੀ ਸੇਵਾ ਕੀਤੀ ਅਤੇ ਮੇਰੇ ਵਿਚ ਦੇਸ਼ ਦੀ ਸੇਵਾ ਦੀ ਭਾਵਨਾ ਪੈਦਾ ਕੀਤੀ।ਇਸ ਵਿਸ਼ੇਸ਼ ਦਿਵਸ ‘ਤੇ ਪਿਤਾ ਜੀ ਨੂੰ ਯਾਦ ਕਰਦੇ ਹੋਏ, ਮੈਂ ਹਮੇਸ਼ਾਂ ਉਨ੍ਹਾਂ ਦੀਆਂ ਸਿੱਖਿਆਵਾਂ ਦੁਆਰਾ ਸਿਖਾਏ ਮਾਰਗ ‘ਤੇ ਚੱਲਣ ਦੀ ਕੋਸ਼ਿਸ਼ ਕਰਾਂਗਾ।

 

Author