ਅੰਮ੍ਰਿਤਸਰ : ਪੰਜਾਬ ਪੁਲਿਸ ਦੇ ਡੀਜੀਪੀ ਵੀਕੇ ਭਾਵਰਾ ਨੇ ਅੰਮ੍ਰਿਤਸਰ ਵਿੱਚ ਪੁਲਿਸ ਲਾਈਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਅਤੇ ਬਾਰਡਰ ਰੇਜ਼ ਜ਼ਿਲ੍ਹਿਆਂ ਵਿੱਚ ਅਪਰਾਧ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅੱਤਵਾਦ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖੀ ਜਾਵੇ। ਇਸਦੇ ਨਾਲ ਹੀ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਾ ਕਰਨ ਦਿੱਤੀ ਜਾਵੇ।

ਇਸ ਸਮੀਖਿਆ ਮੀਟਿੰਗ ਵਿੱਚ ਅਰਪਿਤ ਸ਼ੁਕਲਾ, ਆਈ.ਪੀ.ਐਸ., ਏ.ਡੀ.ਜੀ.ਪੀ. ਲਾਅ ਐਂਡ ਆਰਡਰ ਪੰਜਾਬ, ਅਰੁਣ ਪਾਲ ਸਿੰਘ, ਆਈ.ਪੀ.ਐਸ., ਪੁਲਿਸ ਕਮਿਸ਼ਨਰ, ਅੰਮ੍ਰਿਤਸਰ, ਮੋਹਨੀਸ਼ ਚਾਵਲਾ, ਆਈ.ਪੀ.ਪੀ.ਐਸ., ਆਈ.ਜੀ.ਪੀ. ਬਾਰਡਰ, ਰੇਅਜ਼, ਅੰਮ੍ਰਿਤਸਰ, ਜਤਿੰਦਰ ਸਿੰਘ ਔਲਖ, ਆਈ.ਪੀ.ਐਸ., ਆਈ.ਜੀ.ਪੀ. ਇੰਟੈਲੀਜੈਂਸ, ਪੰਜਾਬ ਸ਼ਾਮਿਲ ਹੋਏ। ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ, ਬਟਾਲਾ, ਪਠਾਨਕੋਟ ਅਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਬਾਰਡਰ ਰੇਂਜ, ਅੰਮ੍ਰਿਤਸਰ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।