ਪੰਜਾਬ ਸਰਕਾਰ ਦੇ 4 ਮੰਤਰੀਆਂ ਬਾਰੇ ਆਪ ਪਾਰਟੀ ਨੇ ਕੀਤਾ ਵੱਡਾ ਖੁਲਾਸਾ

0
101

ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਅੱਜ ਪੰਜਾਬ ਸਰਕਾਰ ਦੇ 4 ਮੰਤਰੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਹੈ ਕਿ ਚੰਨੀ ਸਰਕਾਰ ਦੇ 4 ਮੰਤਰੀ ਸਾਡੇ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਅਤੇ ਆਪਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਾ ਚਾਹੁੰਦੇ ਹਨ।ਉਨ੍ਹਾਂ ਨੇ ਇਹ ਵੀ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਇਨ੍ਹਾਂ ਚਾਰੇ ਮੰਤਰੀਆਂ ‘ਤੇ ਗੈਰ ਕਾਨੂੰਨੀ ਰੇਤ ਮਾਫ਼ੀਆ ਨੂੰ ਲੈ ਕੇ ਗੰਭੀਰ ਦੋਸ਼ ਲੱਗਦੇ ਆ ਰਹੇ ਹਨ।

https://www.facebook.com/onair13media/videos/901600757216756

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਈਮਾਨਦਾਰ ਪਾਰਟੀ ਹੈ। ਰਾਘਵ ਚੱਢਾ ਨੇ ਕਿਹਾ ਕਿ ਸਾਨੂੰ ਕਾਂਗਰਸ ਦੇ ਚੋਰ ਆਪਣੀ ਪਾਰਟੀ ‘ਚ ਨਹੀਂ ਚਾਹੀਦੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀ ਪਾਰਟੀ ‘ਚ ਉਹ ਬੰਦੇ ਨਹੀਂ ਚਾਹੀਦੇ,ਜਿਨ੍ਹਾਂ ਲੋਕਾਂ ਨੇ ਪੰਜਾਬ ਦੀ ਮਿੱਟੀ ਵੀ ਵੇਚ ਦਿੱਤੀ ਹੋਵੇ। ਉਨ੍ਹਾਂ ਨੇ ਕਿਹਾ ਕਿ ਜਿਸ ਧਰਤੀ ਨੂੰ ਮਾਂ ਕਿਹਾ ਜਾਂਦਾ ਹੈ, ਇਨ੍ਹਾਂ ਲੋਕਾਂ ਨੇ ਉਸ ਧਰਤੀ ਨੂੰ ਵੀ ਨਹੀਂ ਛੱਡਿਆ।

ਇਹ ਸੀ ਸਿੰਘੂ ‘ਤੇ ਬਣਿਆ ਕਿਸਾਨਾਂ ਦਾ ਹਸਪਤਾਲ, ਹਰ ਰੋਜ਼ ਇਥੇ ਹੀ ਹੁੰਦਾ ਸੀ ਬਿਮਾਰ ਕਿਸਾਨਾਂ ਦਾ ਇਲਾਜ

ਰਾਘਵ ਚੱਢਾ ਨੇ ਕਿਹਾ ਕਿ ਸਾਡੇ ਪਰਿਵਾਰ ‘ਚ ਇਹੋ ਜਿਹੇ ਲੋਕਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਚਾਰਾਂ ਮੰਤਰੀਆਂ ਨੂੰ ਪਾਰਟੀ ‘ਚ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਨਾਲ ਜਨਤਾ ਦਾ ਸਾਥ ਹੈ ਅਤੇ ਸਾਨੂੰ ਰੇਤ ਮਾਫ਼ੀਆ ਨਾਲ ਜੁੜੇ ਲੋਕਾਂ ਦੀ ਕੋਈ ਲੋੜ ਨਹੀਂ ਹੈ।

LEAVE A REPLY

Please enter your comment!
Please enter your name here