ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਫ਼ੈਸਲਾ ਲਿਆ ਗਿਆ ਹੈ। ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।
ਅੱਜ 5 ਪੰਜਾਬੀਆਂ ਨੂੰ ਗਣਤੰਤਰ ਦਿਵਸ ‘ਤੇ ਮਿਲੇਗਾ ਪਦਮ ਭੂਸ਼ਨ /ਪਦਮ ਸ਼੍ਰੀ ਦਾ ਸਨਮਾਨ
ਨਵੇਂ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਸਕੂਲ-ਕਾਲਜ 1 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 50 ਲੋਕ ਤੇ ਆਉਟਡੋਰ ‘ਚ 100 ਲੋਕ ਮੌਜੂਦ ਹੋ ਸਕਦੇ ਹਨ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿੱਚ ਕੋਈ ਸਹੂਲਤ ਨਹੀਂ ਮਿਲੇਗੀ।
Dev Tharike Wala ਨੇ ਦੁਨੀਆ ਨੂੰ ਕਿਹਾ ਅਲਵਿਦਾ, ਸਸਕਾਰ ਮੌਕੇ ਨਹੀਂ ਪਹੁੰਚੀ ਪੰਜਾਬੀ ਫਿਲਮ ਇੰਡਸਟਰੀ
ਇਸ ਤੋਂ ਇਲਾਵਾ ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫਤਰਾਂ, ਫੈਕਟਰੀਆਂ ਅਤੇ ਉਦਯੋਗਾਂ ਵਿੱਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।











