Thursday, September 22, 2022
spot_img

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਦਿੱਤੇ ਜਾਣਗੇ 3000 ਆਕਸੀਜਨ ਕੰਸਨਟ੍ਰੇਟਰਜ਼ : ਰਜ਼ੀਆ ਸੁਲਤਾਨਾ

ਸੰਬੰਧਿਤ

ਖੇਡ ਵਿਭਾਗ ‘ਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਮੀਤ ਹੇਅਰ

ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ...

ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਉੱਠੀ ਮੰਗ

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ...

ਸਵਾਈਨ ਫਲੂ ਨਾਲ ਸਮਾਣਾ ‘ਚ ਹੋਈ ਪਹਿਲੀ ਮੌਤ

ਸਵਾਈਨ ਫਲੂ ਆਪਣਾ ਕਹਿਰ ਵਰਸਾ ਰਿਹਾ ਹੈ। ਇਸ ਵਾਇਰਸ...

Share

ਚੰਡੀਗੜ੍ਹ : ਤੀਜੀ ਸੰਭਾਵਤ ਕੋਵਿਡ -19 ਲਹਿਰ ਅਤੇ ਪੰਜਾਬ ਵਿਚ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਅੰਤਰਰਾਸ਼ਟਰੀ ਮਾਰਕੀਟ ਤੋਂ 3000 ਆਕਸੀਜਨ ਕੰਸਨਟਰੇਟਰਜ਼ ਦੀ ਖਰੀਦ ਕੀਤੀ ਹੈ। ਇਹ ਆਕਸੀਜਨ ਕੰਸਨਟਰੇਟਰਜ਼ ਇੱਕ ਮੋਹਰੀ ਕੰਪਨੀ ਤੋਂ ਖਰੀਦੇ ਗਏ ਹਨ ਅਤੇ 10 ਲੀਟਰ ਪ੍ਰਤੀ ਮਿੰਟ (ਐਲਪੀਐਮ) ਦੀ ਸਮਰਥਾ ਨਾਲ ਕੰਮ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ 500 ਆਕਸੀਜਨ ਕੰਸਨਟਰੇਟਰਜ਼ ਦੀ ਪਹਿਲੀ ਖੇਪ ਸੂਬੇ ਵਿੱਚ ਪਹੁੰਚ ਚੁੱਕੀ ਹੈ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਸੌਂਪ ਦਿੱਤੀ ਗਈ ਹੈ।

ਉਹਨਾਂ ਅੱਗੇ ਦੱਸਿਆ ਕਿ 1000 ਓ.ਸੀਜ਼. ਦੀ ਅਗਲੀ ਖੇਪ 15 ਜੂਨ ਤੱਕ ਆ ਜਾਵੇਗੀ ਅਤੇ 1500 ਓ.ਸੀਜ਼. ਦੀ ਇਕ ਹੋਰ ਖੇਪ 30 ਜੂਨ ਤੱਕ ਆਉਣ ਦੀ ਸੰਭਾਵਨਾ ਹੈ। ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨ੍ਹਾਂ 3000 ਓ.ਸੀਜ਼. ਦੀ ਅਲਾਟਮੈਂਟ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਕੋਵਿਡ ਮਹਾਂਮਾਰੀ ਕਾਰਨ ਸੂਬੇ ਵਿੱਚ ਆਕਸੀਜਨ ਸੰਕਟ ਦੇ ਪ੍ਰਬੰਧਨ ਵਿੱਚ ਸਹਾਇਤਾ ਲਈ ਇਹ ਨਿਮਾਣਾ ਜਿਹਾ ਯੋਗਦਾਨ ਪਾਇਆ ਹੈ।

spot_img