ਬੀਤੇ ਦਿਨ ਫਿਰੋਜ਼ਪੁਰ ਦੇ ਪਿੰਡ ਲੇਲੀ ਵਾਲਾ ਦੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈਕੇ ਪੁਲਿਸ ਵੱਲੋਂ ਕੁੱਝ ਲੋਕਾਂ ਤੇ ਪਰਚਾ ਵੀ ਦਰਜ ਕੀਤਾ ਗਿਆ ਸੀ। ਪਰ ਅੱਜ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਵੱਲੋਂ ਪੁਲਿਸ ਤੇ ਦੋਸ਼ ਲਗਾਏ ਗਏ ਹਨ ਕਿ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਉਨ੍ਹਾਂ ਦਾ ਬਚਾਅ ਕਰ ਰਹੀ ਹੈ, ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ।
ਜਿਸਨੂੰ ਲੈ ਕੇ ਅੱਜ ਮ੍ਰਿਤਕ ਸੋਨੂੰ ਦੇ ਪਰਿਵਾਰਕ ਮੈਬਰਾਂ ਵੱਲੋਂ ਫਿਰੋਜ਼ਪੁਰ ਦੇ ਥਾਣਾ ਸਦਰ ਦੇ ਬਾਹਰ ਧਰਨਾ ਲਗਾ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਸ ਤੋਂ ਬਾਅਦ ਪਰਿਵਾਰਕ ਮੈਬਰਾਂ ਨੇ ਸ਼੍ਰੀ ਗੰਗਨਗਰ ਨੈਸ਼ਨਲ ਹਾਈਵੇ ਤੇ ਜਾਮ ਲਗਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਪੁਲਿਸ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਵੱਲੋਂ ਜੋ ਪਰਚਾ ਦਰਜ ਕੀਤਾ ਗਿਆ ਹੈ। ਉਹ ਸਿਰਫ ਇੱਕ ਖਾਨਾਪੂਰਤੀ ਹੈ। ਕਿਉਂਕਿ ਜਿਨ੍ਹਾਂ ਲੋਕਾਂ ਤੇ ਪਰਚਾ ਦਰਜ ਕੀਤਾ ਗਿਆ ਹੈ। ਉਹ ਲੋਕ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।
ਉਨ੍ਹਾਂ ਪੁਲਿਸ ਤੇ ਦੋਸ਼ ਲਗਾਏ ਕਿ ਪੁਲਿਸ ਗੋਲੀਆਂ ਮਾਰਨ ਵਾਲੇ ਲੋਕਾਂ ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੀ ਹਿਫਾਜ਼ਤ ਕਰਨ ਵਿੱਚ ਲੱਗੀ ਹੋਈ ਹੈ।ਉੱਧਰ ਡੀ.ਐੱਸ.ਪੀ ਨੇ ਜਾਮ ਖੁਲਵਾ ਦਿੱਤਾ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।