Saturday, September 24, 2022
spot_img

ਫਿਲੀਪੀਨਜ਼ ਦੇ ਰਾਸ਼ਟਰਪਤੀ ਨੇ ਨਾਗਰਿਕਾਂ ਨੂੰ ਦਿੱਤੀ ਧਮਕੀ, Covid Vaccination ਨਾ ਲਗਵਾਉਣ ਵਾਲਿਆਂ ਨੂੰ ਕੀਤਾ ਜਾਵੇਗਾ ਗ੍ਰਿਫਤਾਰ

ਸੰਬੰਧਿਤ

ਖਤਰੇ ‘ਚ ਲਾਰੈਂਸ ਬਿਸ਼ਨੋਈ ਦੀ ਜਾਨ ? ਵਕੀਲ ਨੇ ਫੇਕ ਐਂਨਕਾਊਂਟਰ ਦਾ ਜਤਾਇਆ ਖਦਸ਼ਾ

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਲਾਰੈਂਸ ਬਿਸ਼ਨੋਈ ਦੀ...

ਖਰੜ ਨਗਰ ਕੌਂਸਲ ਦੇ 15 ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਖਰੜ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ...

ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਗਾਇਆ 2 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ...

Share

ਫਿਲੀਪੀਨਜ਼ ਦੇ ਰਾਸ਼ਟਰਪਤੀ ਰਾਡਰਿਗੋ ਦੁਤ੍ਰੇਤੇ ਆਪਣੇ ਵਿਵਾਦਪੂਰਨ ਬਿਆਨ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਇਕ ਵਾਰ ਫਿਰ ਅਜੀਬ ਬਿਆਨ ਦਿੱਤਾ ਹੈ। ਰਾਸ਼ਟਰਪਤੀ ਰੋਡਰਿਗੋ ਦੁਤ੍ਰੇਤੇ ਨੇ ਆਪਣੇ ਪੂਰਵ-ਰਿਕਾਰਡ ਕੀਤੇ ਜਨਤਕ ਭਾਸ਼ਣ ਵਿੱਚ ਕਿਹਾ ਕਿ ਜਿਹੜੇ ਲੋਕ ਟੀਕਾਕਰਣ ਲਈ ਤਿਆਰ ਨਹੀਂ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੇ ਬਾਵਜੂਦ ਜੇ ਕੋਈ ਟੀਕਾ ਲਗਵਾਉਣਾ ਨਹੀਂ ਚਾਹੁੰਦਾ, ਤਾਂ ਉਹ ਭਾਰਤ ਜਾਂ ਅਮਰੀਕਾ ਜਾ ਸਕਦਾ ਹੈ।

ਰੋਡਰਿਗੋ ਦੁਤ੍ਰੇਤੇ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮੇਂ ਦੇਸ਼ ਇੱਕ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਹੁਣ ਤੱਕ ਕੋਰੋਨਾ ਮਹਾਂਮਾਰੀ ਕਾਰਨ ਅਨੇਕਾਂ ਲੋਕਾਂ ਦੀ ਜਾਨ ਚਲੀ ਗਈ ਹੈ। ਦੇਸ਼ ਵਿਚ ਇਕ ਰਾਸ਼ਟਰੀ ਐਮਰਜੈਂਸੀ ਹੋ ਗਈ ਹੈ। ਤੁਸੀਂ ਮੈਨੂੰ ਗਲਤ ਨਾ ਸਮਝੋ, ਪਰ ਜੇ ਤੁਹਾਡੇ ਵਿੱਚੋਂ ਕੋਈ ਟੀਕਾ ਨਹੀਂ ਲਗਵਾਉਂਦਾ ਹੈ ਤਾਂ ਮੈਂ ਤੁਹਾਨੂੰ ਗ੍ਰਿਫਤਾਰ ਕਰਵਾ ਦੇਵਾਂਗਾ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਾਂ ਅਤੇ ਤੁਸੀਂ ਸਾਡੇ ਭਾਰ ਨੂੰ ਵਧਾ ਰਹੇ ਹੋ। ਸੋ ਤੁਸੀਂ ਸਾਰੇ ਫਿਲਪੀਨੋ ਸੁਣ ਰਹੇ ਹੋ, ਸਾਵਧਾਨ ਰਹੋ। ਦੁਤ੍ਰੇਤੇ ਨੇ ਆਪਣੇ ਨਾਗਰਿਕਾਂ ਨੂੰ ਧਮਕੀ ਦਿੱਤੀ ਕਿ ਉਹ ਉਨ੍ਹਾਂ ਨੂੰ ਜਬਰੀ ਤਾਕਤ ਦੀ ਵਰਤੋਂ ਕਰਨ ਲਈ ਮਜਬੂਰ ਨਾ ਕਰਨ। ਉਨ੍ਹਾਂ ਸਾਫ ਕਿਹਾ ਕਿ ਜਿਹੜੇ ਲੋਕ ਟੀਕਾ ਨਹੀਂ ਲਗਵਾਉਣਾ ਚਾਹੁੰਦੇ ਉਹ ਫਿਲਪੀਨਜ਼ ਛੱਡ ਸਕਦੇ ਹਨ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਲੋਕ ਮੇਰੀ ਧਮਕੀਆਂ ਤੋਂ ਬਾਅਦ ਵੀ ਟੀਕਾ ਨਹੀਂ ਲਗਵਾਉਣਾ ਚਾਹੁੰਦੇ ਉਹ ਭਾਰਤ ਜਾਂ ਅਮਰੀਕਾ ਜਾ ਸਕਦੇ ਹਨ। ਜਿੰਨਾ ਚਿਰ ਤੁਸੀਂ ਇੱਥੇ ਹੋ, ਤੁਸੀਂ ਉਸ ਵਿਅਕਤੀ ਵਰਗੇ ਹੋ ਜੋ ਵਿਸ਼ਾਣੂ ਫੈਲਾ ਸਕਦਾ ਹੈ। ਆਪਣੇ ਆਪ ਨੂੰ ਟੀਕਾ ਲਗਵਾਉਣਾ ਸਮਝਦਾਰੀ ਦੀ ਗੱਲ ਹੈ। ਇਸ ਤੋਂ ਪਹਿਲਾਂ ਵੀ ਫਿਲੀਪੀਨਜ਼ ਦੇ ਰਾਸ਼ਟਰਪਤੀ ਨੇ ਕੋਰੋਨਾ ਵਾਇਰਸ ਦੌਰਾਨ ਲਾਏ ਲੌਕਡਾਉਨ ਬਾਰੇ ਵਿਵਾਦਪੂਰਨ ਬਿਆਨ ਦਿੱਤਾ ਸੀ। ਰਾਸ਼ਟਰਪਤੀ ਰੋਡਰਿਗੋ ਦੁਤ੍ਰੇਤੇ ਨੇ ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਨੂੰ ਗੋਲੀ ਮਾਰਨ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ ਦੇਸ਼ ਵਿੱਚ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਬਹੁਤ ਸਾਰੇ ਲੋਕਾਂ ਨੂੰ ਗੋਲੀ ਮਾਰਨ ਦੀ ਕਥਿਤ ਘਟਨਾ ਸਾਹਮਣੇ ਆਈ ਸੀ।

spot_img