ਜ਼ਿਲ੍ਹਾਂ ਗੁਰਦਾਸਪੁਰ ਦੇ ਬਟਾਲਾ ਵਿਚ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਬਟਾਲਾ-ਜਲੰਧਰ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਬੋਰਡ ਦੇ ਖਿਲ਼ਾਫ ਜਮਕੇ ਨਾਰੇਬਾਜੀ ਕੀਤੀ। ਪ੍ਰਦਰਸ਼ਨ ਹੋਣ ਕਾਰਨ ਜਲੰਧਰ ਰੋਡ ਤੇ ਦੂਰ-ਦੂਰ ਤਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲਗ ਗਈਆਂ । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ, ਕਿ ਲਗਾਤਾਰ ਹੀ ਬਿਜਲੀ ਦੇ ਲੰਬੇ-ਲੰਬੇ ਕੱਟ ਲਗ ਰਹੇ ਹਨ, ਜਿਸ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ, ਪਰ ਬਿਜਲੀ ਬੋਰਡ ਇਸ ਵੱਲ ਧਿਆਨ ਨਹੀਂ ਦੇ ਰਿਹਾ।
ਬਟਾਲਾ-ਜਲੰਧਰ ਹਾਈਵੇ ਨੂੰ ਬੰਦ ਕਰਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤਕ ਕੋਈ ਵੀ ਵਾਇਦਾ ਨਹੀਂ ਪੂਰਾ ਕੀਤਾ ਗਿਆ ਅਤੇ ਹੁਣ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ, ਸਰਕਾਰ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਕੋਈ ਵੀ ਵਾਇਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਦਿਨ ਦੇ ਬਿਜਲੀ ਕਟ ਨੂੰ ਤਾਂ ਲੋਕ ਜਰ ਜਾਂਦੇ ਹਨ, ਪਰ ਜਦੋ ਆਰਾਮ ਨਾਲ ਘਰ ਜਾਕੇ ਸੌਣ ਦਾ ਸਮਾਂ ਹੁੰਦਾ ਹੈ ਤਾਂ ਫਿਰ ਵੀ ਬਿਜਲੀ ਨਹੀਂ ਆਉਂਦੀ, ਜਿਸ ਕਰਕੇ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ, ਜਿਸ ਕਰਕੇ ਮਜਬੂਰ ਹੋਕੇ ਉਨ੍ਹਾਂ ਨੂੰ ਧਰਨਾ ਲਗਾਉਣਾ ਪਿਆ ਹੈ।
ਉਨ੍ਹਾਂ ਦਾ ਕਹਿਣਾ ਸੀ, ਲੋਕ, ਸਰਕਾਰ ਨੂੰ ਹਰ ਤਰ੍ਹਾਂ ਦਾ ਟੈਕਸ ਦਿੰਦੇ ਹਨ, ਪਰ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਸਰਕਾਰ ਇਕ ਤਰਫ ਲੋਕਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕਰਦੀ ਹੈ, ਪਰ ਦੂਜੇ ਪਾਸੇ ਬਿਜਲੀ ਦੇ ਲੰਬੇ ਕਟ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਸਹੂਲਤ ਦੇਣ ਲਈ ਹੁੰਦੀ ਹੈ, ਪਰ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੋਈ ਸਹੂਲਤ ਨਹੀਂ ਦਿਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕੇ ਰੋਜ਼ਾਨਾ ਹੀ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ ਪਰ ਬਿਜਲੀ ਦੇ ਰੇਟਾਂ ਵਿੱਚ ਕੋਈ ਕੱਟ ਨਹੀਂ ਲਗਾਇਆ ਜਾਂਦਾ ,,,ਬਿਜਲੀ ਦੇ ਰੇਟ ਅਤੇ ਬਿਲ ਅਸਮਾਨ ਛੂ ਰਹੇ ਹਨ ਉਨ੍ਹਾਂ ਦਾ ਕਹਿਣਾ ਸੀ ਕਿ ਜਿੰਨੀ ਦੇਰ ਤੱਕ ਬਿਜਲੀ ਨਹੀਂ ਆਉਂਦੀ ਤਦ ਤੱਕ ਬਟਾਲਾ-ਜਲੰਧਰ ਹਾਈਵੇ ਜਾਮ ਰਹੇਗਾ।