ਕੋਰੋਨਾ ਕਾਰਨ ਹੁਣ ਤੱਕ ਬਹੁਤ ਸਾਰੀਆਂ ਮੌਤਾਂ ਹੋ ਗਈਆਂ ਹਨ।ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜੇ ਵੀ ਇਸ ਬਿਮਾਰੀ ਨਾਲ ਪੀੜ੍ਹਤ ਹਨ।ਪਟਿਆਲਾ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਵੱਡੀ ਗਿਰਾਵਟ ਆਈ ਹੈ ਪਰ ਫਿਰ ਵੀ ਪਿੰਡਾਂ ਵਿਚ ਕੋਰੋਨਾ ਦੀ ਦਹਿਸ਼ਤ ਹੈ। ਪਿਛਲੇ ਇੱਕ ਹਫ਼ਤੇ ਵਿੱਚ ਜ਼ਿਲ੍ਹੇ ਦੇ ਬਲਾਕ ਭਾਦਸੋਂ ਦੇ ਪਿੰਡ ਕਨਸੁਆ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਥੇ ਹੀ 10 ਨਵੇਂ ਪੌਜ਼ਟਿਵ ਮਾਮਲੇ ਵੀ ਸਾਹਮਣੇ ਆਏ ਹਨ।

ਸਿਹਤ ਵਿਭਾਗ ਦੇ ਬੀਬੀਈ ਮਹਾਵੀਰ ਸਿੰਘ ਨੇ ਦੱਸਿਆ ਕਿ ਪਿੰਡ ਕਨਸੁਆ ਵਿੱਚ ਇੱਕ ਪਰਿਵਾਰ ਵਿੱਚ ਕੁਝ ਦਿਨ ਪਹਿਲਾਂ ਇੱਕ ਕੋਰੋਨਾ ਪੌਜ਼ਟਿਵ ਮੈਂਬਰ ਦੀ ਮੌਤ ਹੋ ਗਈ ਸੀ ਅਤੇ ਬਾਕੀ ਮੈਂਬਰਾਂ ਨੇ ਆਪਣੇ ਕੋਵਿਡ ਟੈਸਟ ਕਰਵਾਏ ਸਨ। ਜਿਸ ਵਿਚ ਛੇ ਮੈਂਬਰ ਪੌਜ਼ਟਿਵ ਪਾਏ ਗਏ। ਇਸ ਤੋਂ ਬਾਅਦ ਪਿੰਡ ਵਿਚ 60 ਵਿਅਕਤੀਆਂ ਦੇ ਸੈਂਪਲ ਲਏ ਗਏ। ਇਨ੍ਹਾਂ ਵਿੱਚੋਂ ਚਾਰ ਵਿਅਕਤੀ ਕੋਰੋਨਾ ਪੌਜ਼ਟਿਵ ਪਾਏ ਗਏ।

ਕੋਰੋਨਾ ਦੇ ਕੇਸ ਵਧਣ ਨਾਲ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ। ਇੱਕ ਹੋਰ ਵਿਅਕਤੀ ਦੀ ਪਿੰਡ ਵਿੱਚ ਕੋਰੋਨਾ ਨਾਲ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੋਮਵਾਰ ਨੂੰ ਪਿੰਡ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਸਿਹਤ ਵਿਭਾਗ ਹੁਣ ਹੋਰ ਪਿੰਡ ਵਾਸੀਆਂ ਦੀ ਜਾਂਚ ਵਿਚ ਜੁਟਿਆ ਹੋਇਆ ਹੈ। ਸੂਬਾ ਪੱਧਰੀ ਕਮੇਟੀ ਇਨ੍ਹਾਂ ਦਾ ਆਡਿਟ ਕਰੇਗੀ। ਆਡਿਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਹ ਵੀ ਦੱਸਿਆ ਕਿ ਬਲੈਕ ਫੰਗਸ ਦੇ 55 ਮਰੀਜ਼ਾਂ ਵਿਚੋਂ 52 ਸ਼ੂਗਰ ਦੇ ਮਰੀਜ਼ ਸਨ। ਜਦੋਂਕਿ 49 ਮਰੀਜ਼ ਕੋਵਿਡ ਪੌਜ਼ਟਿਵ ਹੋਣ ਤੋਂ ਬਾਅਦ ਬਲੈਕ ਫੰਗਸ ਦਾ ਸ਼ਿਕਾਰ ਹੋ ਗਏ ਹਨ।

ਉਥੇ ਹੀ ਬਲੈਕ ਫੰਗਸ ਦੇ ਦੋ ਮਾਮਲੇ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਬਲੈਕ ਫੰਗਸ ਦੇ ਕੇਸਾਂ ਦੀ ਕੁਲ ਗਿਣਤੀ 55 ਹੋ ਗਈ ਹੈ। ਸਿਵਲ ਸਰਜਨ ਡਾ: ਸਤਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ 55 ਮਾਮਲਿਆਂ ਵਿਚੋਂ ਬਲੈਕ ਫੰਗਸ ਦੇ 9 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here