ਬੇਅਦਬੀ ਮਾਮਲਾ: ‘ਸਿੱਖ ਭਾਵਨਾਵਾਂ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ: ਸੁਖਬੀਰ ਬਾਦਲ

0
57

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪੁੱਜੇ, ਜਿਖੇ ਉਹ ਗੁਰਦੁਆਰਾ ਮੰਜੀ ਸਾਹਿਬ ਵਿਖੇ ਐੱਸ.ਜੀ.ਪੀ.ਸੀ. ਵੱਲੋਂ ਕਰਵਾਏ ਗਏ ਪਾਠਾਂ ਦੇ ਭੋਗ ਵਿੱਚ ਸ਼ਾਮਲ ਹੋਏ। ਉੱਥੇ ਹੀ ਅੱਜ ਸੁਖਬੀਰ ਬਾਦਲ ਨੇ ਕਿਹਾ ਕਿ ਇੰਦਰਾ ਗਾਂਧੀ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਇਆ ਸੀ। ਉਨ੍ਹਾਂ ਨੇ ਆਖਿਆ ਕਿ ਇਸ ਤੋਂ ਚਾਰ ਦਿਨ ਪਹਿਲਾਂ ਇੱਥੇ ਹੀ ਪਵਿੱਤਰ ਗੁਟਕਾ ਸਾਹਿਬ ਨੂੰ ਪਾੜ ਕੇ ਸਰੋਵਰ ਵਿਚ ਸੁੱਟਿਆ ਗਿਆ ਸੀ। ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਜਿਸ ਦੇ ਬਾਵਜੂਦ ਇਸ ਸਬੰਧ ’ਚ ਕੋਈ ਸੱਚ ਸਾਹਮਣੇ ਨਹੀਂ ਲਿਆਂਦਾ ਗਿਆ। ਇਹ ਸਰਕਾਰ ਦੀ ਵੱਡੀ ਨਾਕਾਮੀ ਹੈ।

ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੀ ਬਹੁਤ ਹੇਠਲੇ ਦਰਜੇ ਦੀ ਹੈ। ਇਸ ਤੋਂ ਕਿਸੇ ਵੀ ਸਿੱਟੇ ਦੀ ਆਸ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਸਬੰਧ ਵਿਚ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਗਠਤ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇੱਕ ਕਮੇਟੀ ਦਾ ਗਠਨ ਕੀਤਾ ਹੈ, ਕਿਉਂਕਿ ਬੇਅਦਬੀ ਦੀ ਘਟਨਾ ਨੂੰ ਚਾਰ ਦਿਨ ਹੋ ਗਏ ਹਨ ਅਤੇ ਪੁਲਿਸ ਨੂੰ ਅਜੇ ਤੱਕ ਜਾਂਚ ਦੇ ਨਾਂ ‘ਤੇ ਕੁਝ ਵੀ ਪਤਾ ਨਹੀਂ ਲੱਗਾ। ਪੁਲਿਸ ਇਸ ਮਾਮਲੇ ਨੂੰ ਲੈ ਕੇ ਚੁੱਪ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਉਸ ਪਰਿਵਾਰ ਦਾ ਹਿੱਸਾ ਹੈ, ਜਿਸ ਪਰਿਵਾਰ ਨੇ ਹਮਲਾ ਕਰਵਾਇਆ ਹੈ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ’ਚ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਸਾਡੇ ਦਰਬਾਰ ਸਾਹਿਬ ‘ਤੇ ਹਮਲਾ ਕਰਵਾਇਆ ਸੀ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਬੇਅਦਬੀ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਫਿਰ ਸੱਜਣ ਸਿੰਘ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ, ਕਿਉਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਨ੍ਹਾਂ ਨੇ ਹਰੇਕ ਮੁੱਦੇ ’ਤੇ ਸਿਆਸਤ ਕੀਤੀ ਅਤੇ ਹੁਣ ਇਹ ਡਰੱਗ ਦੇ ਮੁੱਦੇ ’ਤੇ ਵੀ ਸਿਆਸਤ ਕਰ ਰਹੇ ਹਨ।

LEAVE A REPLY

Please enter your comment!
Please enter your name here