ਬੇਅਦਬੀ ਮਾਮਲਿਆਂ ਦੀ ਜਾਂਚ ਲਈ SIT ਦਾ ਕੀਤਾ ਗਿਆ ਗਠਨ

0
54

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸੰਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ।

ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਗੱਲ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਨੇ ਇਸ ਮੰਦਭਾਗੀ ਘਟਨਾ ਦੇ ਸੰਦਰਭ ਵਿੱਚ ਪੁਲਿਸ ਲਾਇਨ ਅੰਮ੍ਰਿਤਸਰ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਤਰਫੋਂ ਸ. ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ ਤੇ ਸੁਖਦੇਵ ਸਿੰਘ ਭੂਰਾਕੋਨਾ ਵੀ ਹਾਜ਼ਰ ਸਨ।

ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬਾਅਦ ਸੂਬੇ ’ਚ ਹਾਈ ਅਲਰਟ ਜਾਰੀ !

ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਡੂੰਘਾਈ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਰੀਬ ਸਵੇਰੇ 11.30 ਵਜੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਅੰਦਰ ਸੀ ਅਤੇ ਪਰਿਕਰਮਾ ਵਿੱਚ ਲੇਟਿਆ ਰਿਹਾ ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਨਿਸ਼ਾਨੇ ਨਾਲ ਹੀ ਇਥੇ ਆਇਆ ਹੋਇਆ ਸੀ। ਬੇਅਦਬੀ ਘਟਨਾ ਦੇ ਦੋਸ਼ੀ ਦੀ ਅਜੇ ਤੱਕ ਕੋਈ ਸ਼ਨਾਖਤ ਨਹੀ ਹੋਈ ਹੈ ਅਤੇ ਦੋਸ਼ੀ ਦਾ ਪੋਸਟ ਮਾਰਟਮ ਵੀ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਬਜ਼ਾਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਰਸਤੇ ਤੋਂ ਆਇਆ ਅਤੇ ਇਸ ਦੇ ਨਾਲ ਹੋਰ ਕੌਣ ਸੀ।

ਕਪੂਰਥਲਾ ਬੇਅਦਬੀ ਮਾਮਲਾ: ਸਿੱਖ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ ਝੜਪ,ਦੇਖੋ ਮੌਕੇ ਦੇ ਹਾਲਾਤ

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਇਹ ਸਾਰੇ ਕੰਮ ਕਰਦੇ ਹੋਣ। ਇਕ ਸਵਾਬ ਦੇ ਜਵਾਬ ਵਿਚ ਸ. ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਤੋਂ ਬਿਨਾਂ ਪੁਲਿਸ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਨਹੀਂ ਹੋ ਸਕਦੀ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਧਾਰਮਿਕ ਅਸਥਾਨਾਂ ਅਤੇ ਪਵਿੱਤਰ ਗ੍ਰੰਥਾਂ ਦੀ ਸੀ.ਸੀ.ਟੀ.ਵੀ. ਫੁਟੇਜ ਯਕੀਨੀ ਬਣਾਉਣ ਦੇ ਨਾਲ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਸਥਾਪਤ ਕਰ ਕੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਹ ਅਸਥਾਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਹਨ, ਉੱਥੇ ਕੋਈ ਨਾ ਕੋਈ ਜ਼ਰੂਰ ਮੌਜੂਦ ਹੋਵੇ।

ਅੰਮ੍ਰਿਤਸਰ ਬੇਅਦਬੀ ਦੋਸ਼ੀ ਦੀ ਇਸ ਤਰੀਕੇ ਹੋਵੇਗੀ ਪਛਾਣ, ਪੋਸਟਮਾਰਟਮ ਰਿਪੋਰਟ ‘ਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2018 ਵਿਚ ਹੀ ਧਾਰਾ 295 ਵਿਚ ਸੋਧ ਕਰਕੇ 295 ਏ ਧਾਰਾ ਜੋੜਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ ਪਰ ਅਜੇ ਤੱਕ ਇਸ ਸਬੰਧੀ ਕੇੰਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਧਾਰਾ 295 ਏ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਵੀ ਧਰਮ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ 10 ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖਣਗੇ ਕਿ ਇਸ ਧਾਰਾ ਨੂੰ ਪਾਸ ਕੀਤਾ ਜਾਵੇ।

 

LEAVE A REPLY

Please enter your comment!
Please enter your name here