ਭਾਰਤ ‘ਚ 12-18 ਸਾਲ ਦੇ ਬੱਚਿਆਂ ਨੂੰ ਜਲਦ ਲੱਗੇਗੀ Zydus Cadillac ਵੈਕਸੀਨ

0
31

ਕੋਰੋਨਾ ਦਾ ਕਹਿਰ ਅਜੇ ਵੀ ਘੱਟ ਨਹੀਂ ਹੋ ਰਿਹਾ, ਜਿਸ ਕਾਰਨ ਸਰਕਾਰ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਇਸਦਾ ਮਕਸਦ ਇਸ ਮਹਾਂਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਇਸ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਕੋਰੋਨਾ ਦੀ ਟੀਕਾਕਰਨ ਮੁਹਿੰਮ ਬਾਰੇ ਇਕ ਹਲਫਨਾਮਾ ਦਾਖਲ ਕੀਤਾ ਹੈ। ਇਸ ਦੇ ਤਹਿਤ ਇਹ ਕਿਹਾ ਗਿਆ ਹੈ ਕਿ ਜਲਦੀ ਹੀ 12 ਤੋਂ 18 ਸਾਲ ਦੇ ਬੱਚਿਆਂ ਨੂੰ ਜਾਇਡਸ ਕੈਡੀਲਾ ਦੀ ਵੈਕਸੀਨ ਲਗਾਈ ਜਾਵੇਗੀ। ਨਾਲ ਹੀ, ਸਰਕਾਰ ਨੇ ਕਿਹਾ ਹੈ ਕਿ ਇਸ ਸਾਲ ਦੇ ਅੰਤ ਤੱਕ ਸਾਰਿਆਂ ਨੂੰ ਵੈਕਸੀਨ ਲਗਾ ਦਿੱਤੀ ਜਾਵੇਗੀ।

ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਕੋਰੋਨਾ ਦੇ ਟੀਕਾਕਰਨ ਬਾਰੇ ਸਵਾਲ ਕੀਤੇ ਸਨ। ਅਦਾਲਤ ਨੇ ਪੁੱਛਿਆ ਸੀ ਕਿ ਸਰਕਾਰ ਕੋਰੋਨਾ ਦੀ ਰੋਕਥਾਮ ਲਈ ਕਿਹੜੇ ਕਦਮ ਉਠਾ ਰਹੀ ਹੈ। ਇਸ ਸੰਬੰਧੀ ਸਰਕਾਰ ਨੇ ਕਿਹਾ ਕਿ ਬੱਚਿਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਦਾ ਟਰਾਇਲ 2 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ‘ਤੇ ਸ਼ੁਰੂ ਹੋ ਗਿਆ ਹੈ। ਜਦੋਂ ਕਿ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਉੱਤੇ ਜਾਇਡਸ ਕੈਡੀਲਾ ਦੇ ਟੀਕੇ ਦਾ ਕਲੀਨਿਕਲ ਟਰਾਇਲ ਪੂਰਾ ਹੋ ਗਿਆ ਹੈ। ਭਵਿੱਖ ਵਿੱਚ, ਇਹ ਟੀਕਾ 12 ਤੋਂ 18 ਸਾਲ ਦੇ ਬੱਚਿਆਂ ਲਈ ਉਪਲਬਧ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਅਹਿਮਦਾਬਾਦ ਦੀ ਕੰਪਨੀ ਜਾਇਡਸ-ਕੈਡੀਲਾ ਨੇ ਤੀਜੇ ਪੜਾਅ ਦਾ ਟਰਾਇਲ ਪੂਰਾ ਕਰ ਚੁੱਕੀ ਹੈ। ਇਹ ਵੈਕਸੀਨ ਬੱਚਿਆਂ ਦੇ ਨਾਲ-ਨਾਲ ਵੱਡਿਆਂ ਨੂੰ ਵੀ ਦਿੱਤੀ ਜਾ ਸਕਦੀ ਹੈ। ਇਸਦੇ ਨਾਲ ਹੀ ਅਗਲੇ ਕੁਝ ਹਫਤਿਆਂ ਵਿਚ ਕੰਪਨੀ ਆਪਣੀ ਐਮਰਜੈਂਸੀ ਵਰਤੋਂ ਲਈ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਤੋਂ ਆਗਿਆ ਲੈ ਸਕਦੀ ਹੈ।

 

LEAVE A REPLY

Please enter your comment!
Please enter your name here