ਚੰਡੀਗੜ੍ਹ : ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਦੇ ਪਰਿਵਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਕੱਢ ਕੇ ਪੀਜੀਆਈਐਮਈਆਰ ਹਸਪਤਾਲ ਦੀ ਦੂਜੀ ਇਕਾਈ ‘ਚ ਸ਼ਿਫਟ ਕੀਤਾ ਗਿਆ ਹੈ। ਮਿਲਖਾ ਸਿੰਘ ਪਿਛਲੇ ਮਹੀਨੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਉਨ੍ਹਾਂ ਦੇ ਪਰਿਵਾਰ ਦੇ ਮੁੱਖੀ ਨੇ ਕਿਹਾ ‘‘ਮਿਲਖਾ ਜੀ ਦੀ ਹਾਲਤ ਸਥਿਰ ਹੈ ਅਤੇ ਉਹ ਕੋਵਿਡ ਆਈਸੀਯੂ ਤੋਂ ਬਾਹਰ ਹਨ ਪਰ ਮੈਡੀਕਲ ਆਈਸੀਯੂ ‘ਚ ਹੀ ਹਨ।’’
ਇਸ ‘ਚ ਲਿਖਿਆ- ਤੁਹਾਡੀਆਂ ਲਗਾਤਾਰ ਦੁਆਵਾਂ ਦੇ ਲਈ ਧੰਨਵਾਦ। ਪੀ. ਜੀ. ਆਈ. ਐੱਮ. ਈ. ਆਰ. ਸੂਤਰਾਂ ਨੇ ਕਿਹਾ ਕਿ ਮਿਲਖਾ ਸਿੰਘ ਠੀਕ ਹਨ ਉਸਦੀ ਹਾਲਤ ਸਥਿਰ ਅਤੇ ਉਹ ਠੀਕ ਹੋ ਰਹੇ ਹਨ। ਸੂਤਰ ਨੇ ਕਿਹਾ ਕਿ ਉਨ੍ਹਾਂ ਦਾ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈ. ਸੀ. ਯੂ. ਤੋਂ ਸ਼ਿਫਟ ਕੀਤਾ ਗਿਆ। ਸੂਤਰਾਂ ਨੇ ਕਿਹਾ ਕਿ ਸੰਸਥਾ ਦੇ ਸੀਨੀਅਰ ਡਾਕਟਰਾਂ ਦੀ ਮੈਡੀਕਲ ਟੀਮ ਰੋਜ਼ਾਨਾ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ (85) ਵੀ ਪਤੀ ਦੇ ਕੋਵਿਡ-19 ਪੌਜ਼ੀਟਿਵ ਆਉਣ ਤੋਂ ਬਾਅਦ ਪੌਜ਼ੀਟਿਵ ਹੋ ਗਈ ਸੀ। ਉਨ੍ਹਾਂ ਦਾ ਐਤਵਾਰ ਨੂੰ ਮੋਹਾਲੀ ਦੇ ਨਿਜੀ ਹਸਪਤਾਲ ‘ਚ ਦਿਹਾਂਤ ਹੋ ਗਿਆ ਸੀ।