ਮਨੀ ਲਾਂਡਰਿੰਗ ਮਾਮਲਾ : ED ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਨੂੰ ਕੀਤਾ ਸੰਮਨ ਜਾਰੀ

0
51

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀਆਂ ਮਨੀ ਲਾਂਡਰਿੰਗ ਦੇ ਮਾਮਲੇ ‘ਚ ਮੁਸੀਬਤਾਂ ਵਧਦੀਆਂ ਹੀ ਜਾ ਰਹੀਆਂ ਹਨ। ਸਾਬਕਾ ਗ੍ਰਹਿ ਮੰਤਰੀ ਦੇ ਘਰ ਤਲਾਸ਼ੀ ਮੁਹਿੰਮ ਤੋਂ ਬਾਅਦ, ਈਡੀ ਨੇ ਹੁਣ ਉਨ੍ਹਾਂ ਦੇ ਨਿੱਜੀ ਸਕੱਤਰ ਸੰਜੀਵ ਪਲਾਡੇ ਅਤੇ ਸਹਾਇਕ ਕੁੰਦਨ ਸ਼ਿੰਦੇ ਨੂੰ ਗ੍ਰਿਫਤਾਰ ਕਰ ਲਿਆ ਹੈ।

ਈਡੀ ਨੇ ਨਾਗਪੁਰ ਵਿੱਚ ਅਨਿਲ ਦੇਸ਼ਮੁਖ ਦੇ ਘਰ ਤਲਾਸ਼ੀ ਸ਼ੁਰੂ ਕੀਤੀ ਸੀ। ਅਨਿਲ ਦੇਸ਼ਮੁਖ ‘ਤੇ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਇਲਜ਼ਾਮ ਹੈ। ਮੁੰਬਈ ਪੁਲਿਸ ਕਮਿਸ਼ਨਰ ਦਾ ਅਹੁਦਾ ਛੱਡਣ ਤੋਂ ਬਾਅਦ, ਪਰਮਬੀਰ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਇੱਕ ਪੱਤਰ ਲਿਖਿਆ ਕਿ ਦੇਸ਼ਮੁਖ ਨੇ ਸਚਿਨ ਵਾਜੇ ਸਮੇਤ ਕੁੱਝ ਪੁਲਿਸ ਅਧਿਕਾਰੀਆਂ ਨੂੰ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਦਿੱਤਾ ਹੋਇਆ ਹੈ। ਦੇਸ਼ਮੁਖ ਨੇ ਇਨ੍ਹਾਂ ਇਲਜ਼ਾਮਾਂ ਤੋਂ ਇਨਕਾਰ ਕੀਤਾ ਸੀ। ਮੁੱਢਲੀ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਦੇਸ਼ਮੁਖ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਈਡੀ ਦੀ ਕਾਰਵਾਈ ਤੋਂ ਬਾਅਦ, ਭਾਜਪਾ ਨੇ ਮਹਾਰਾਸ਼ਟਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਭਾਜਪਾ ਦੇ ਬੁਲਾਰੇ ਰਾਮ ਕਦਮ ਨੇ ਕਿਹਾ ਕਿ ਹੁਣ ਵਸੂਲੀ ਸਰਕਾਰ ਦੀ ਖੇਡ ਖ਼ਤਮ ਹੋਣ ਵੱਲ ਵੱਧ ਰਹੀ ਹੈ। ਅਨਿਲ ਦੇਸ਼ਮੁਖ ਵਸੂਲੀ ਦੇ ਕਾਰੋਬਾਰ ਵਿੱਚ ਮੋਹਰਾ ਹਨ। ਦੋਵੇਂ ਪਾਰਟੀਆਂ ਦੇ ਵੱਡੇ ਆਗੂ ਵੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣਗੇ।
ਇਸ ਸੰਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ਮੁਖ ਦੇ ਨਿੱਜੀ ਸੱਕਤਰ ਸੰਜੀਵ ਪਲਾਡੇ ਅਤੇ ਨਿੱਜੀ ਸਹਾਇਕ ਕੁੰਦਨ ਸ਼ਿੰਦੇ ਨੂੰ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਤਕਰੀਬਨ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਦੋਵੇਂ ਵਿਅਕਤੀ ਮੁੰਬਈ ਦੇ ਬੱਲਾਰਡ ਅਸਟੇਟ ਵਿਖੇ ਕੇਂਦਰੀ ਜਾਂਚ ਏਜੰਸੀ ਦੇ ਦਫ਼ਤਰ ਵਿਖੇ ਹੋਈ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ਸਨ। ਇਸ ਸੰਬੰਧੀ ਦੋਵਾਂ ਵਿਅਕਤੀਆਂ ਨੂੰ ਪੁੱਛਗਿੱਛ ਲਈ ਈ.ਡੀ. ਦਫ਼ਤਰ ਲਿਆਂਦਾ ਗਿਆ ਸੀ।

LEAVE A REPLY

Please enter your comment!
Please enter your name here