ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬੀ ਕਲਾਕਾਰਾਂ ਵਲੋਂ ਵਧਾਈ ਦੇਣ ਸਿਲਸਿਲਾ ਲਗਾਤਾਰ ਜਾਰੀ ਹੈ। ਹਾਲ ਹੀ ‘ਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਰਭਜਨ ਮਾਨ, ਉਨ੍ਹਾਂ ਦੀ ਪਤਨੀ ‘ਤੇ ਭਰਾ ਉਨ੍ਹਾਂ ਨੂੰ ਵਧਾਈ ਦੇਣ ਚੰਡੀਗੜ੍ਹ ਉਨ੍ਹਾਂ ਦੇ ਘਰ ਪਹੁੰਚੇ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।
ਉਨ੍ਹਾਂ ਨੇ ਵਧਾਈ ਦਿੰਦੇ ਹੋਏ ਕੈਪਸ਼ਨ ‘ਚ ਲਿਖਿਆ ਕਿ -‘ਸਾਡੇ ਸੀ. ਐਮ ਸਾਹਿਬ, ਭਗਵੰਤ ਮਾਨ ਨੂੰ ਅੱਜ ਮਿਲ ਕੇ ਉਨ੍ਹਾਂ ਦੀ ਇਤਿਹਾਸਿਕ ਜਿੱਤ ਤੇ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਦੁਆ ਹੈ ਪੰਜਾਬ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰ ਰਹੇ ਭਗਵੰਤ ਮਾਨ ਦੀ ਮਿਹਨਤ ਨੂੰ ਮਾਲਕ ਭਾਗ ਲਾਵੇ।









